All Latest NewsNews FlashPunjab News

ਬਦਲੀਆਂ ਦਾ ਪੋਰਟਲ ਨਾ ਖੁੱਲਣ ‘ਤੇ ਵੱਡੀ ਗਿਣਤੀ ‘ਚ ਅਧਿਆਪਕਾਂ ਅੰਦਰ ਬੇਚੈਨੀ

 

ਸੱਤਾ ਵਿੱਚ ਆਉਣ ਲਈ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਨਾਅਰਾ ਦਿੱਤਾ ਗਿਆ ਪਰ ਕੰਮ ਕੋਈ ਨਾ ਕੀਤਾ ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ

ਪੰਜਾਬ ਨੈੱਟਵਰਕ, ਪਟਿਆਲਾ/ ਨਾਭਾ

ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਅਧਿਆਪਕਾਂ ਨਾਲ ਹੁਣ ਤੱਕ ਇਨਸਾਫ ਨਹੀਂ ਕਰ ਸਕੀ। ਸਿੱਖਿਆ ਵਿਭਾਗ ਪੰਜਾਬ ਵੱਲੋਂ ਬਦਲੀ ਨੀਤੀ ਅਨੁਸਾਰ ਹਰ ਸਾਲ ਜਨਵਰੀ ਫਰਵਰੀ ਚ ਸ਼ੁਰੂ ਕੀਤੀ ਜਾਣ ਵਾਲੀ ਬਦਲੀ ਪ੍ਰਕਿਰਿਆ ਨੂੰ 2024 ਵਿੱਚ ਅਜੇ ਸ਼ੁਰੂ ਨਾ ਕਰ ਸਕਣ ਦੇ ਮਸਲੇ ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਖਤ ਇਤਰਾਜ਼ ਜਤਾਇਆ ਗਿਆ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਬਦਲੀਆਂ ਦੇ ਮਾਮਲੇ ਦੇ ਸਰਕਾਰ ਨੇ ਚੁੱਪੀ ਧਾਰ ਰੱਖੀ ਹੋਈ ਹੈ ਜਦੋਂ ਕਿ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਸਾਰਾ ਸਾਲ ਬਦਲੀਆਂ ਦਾ ਦੌਰ ਚੱਲਦਾ ਰਹੇਗਾ।

ਜਿਸ ਵਿੱਚ ਗੰਭੀਰ ਬਿਮਾਰੀ ਵਾਲੇ ਅਧਿਆਪਕਾਂ ਜਾਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਕਰਕੇ ਬਦਲੀਆਂ ਹੁੰਦੀਆਂ ਰਹਿਣਗੀਆਂ। ਪਰ ਹੁਣ ਤੱਕ ਕੋਈ ਪੋਰਟਲ ਨਾ ਖੋਲ੍ਹਿਆ ਗਿਆ। ਨਾਰਮਲ ਬਦਲੀਆਂ ਵੀ ਤਿੰਨ ਰਾਊਂਡ ਦੇ ਵਿਚਕਾਰ ਹੋਇਆ ਕਰਨਗੀਆਂ ਪਰ ਮਾਰਚ ਮਹੀਨੇ ਪੋਰਟਲ ਖੋਲਣ ਉਪਰੰਤ ਚੋਣ ਜਾਬਤੇ ਦਾ ਬਹਾਨਾ ਬਣਾ ਕੇ ਉਸ ਨੂੰ ਬੰਦ ਕਰ ਦਿੱਤਾ ਗਿਆ ਜੂਨ ਦਾ ਮਹੀਨਾ ਖਤਮ ਹੋਣ ਵਾਲਾ ਹੈ ਕਿ ਅਜੇ ਤੱਕ ਬਦਲੀਆਂ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਬਦਲੀਆਂ ਦੇ ਹਜ਼ਾਰਾਂ ਚਾਹਵਾਨ ਅਧਿਆਪਕਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ। ਯੂਨੀਅਨ ਦੇ ਸਰਪ੍ਰਸਤ ਪੁਸ਼ਪਿੰਦਰ ਸਿੰਘ ਹਰਪਾਲ, ਕੰਵਲ ਨੈਨ ਨੇ ਕਿਹਾ ਕਿ ਇਹ ਬਦਲੀਆਂ ਸਿੱਖਿਆ ਮੰਤਰੀ ਦੇ ਬਿਆਨਾਂ ਦੇ ਅਨੁਸਾਰ ਨਵੇਂ ਸੈਸ਼ਨ ਦੇ ਸ਼ੁਰੂ ਵਿੱਚ ਹੋਣੀਆਂ ਚਾਹੀਦੀਆਂ ਸਨ ਪਰ ਹੁਣ ਤੱਕ ਬਦਲੀਆਂ ਦਾ ਪੋਰਟਲ ਵੀ ਨਹੀਂ ਖੋਲਿਆ ਗਿਆ।

ਦੀਦਾਰ ਸਿੰਘ, ਹਰਪ੍ਰੀਤ ਸਿੰਘ ਉੱਪਲ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ,ਨਿਰਭੈ ਸਿੰਘ,ਭੀਮ ਸਿੰਘ ਸਮਾਨਾ, ਗੁਰਪ੍ਰੀਤ ਸਿੰਘ ਸਿੱਧੂ ਸਾਥੀਆਂ ਨੇ ਕਿਹਾ ਕਿ ਜੇਕਰ ਸਰਕਾਰ ਅਧਿਆਪਕਾਂ ਦੀ ਮੰਗਾਂ ਪ੍ਰਤੀ ਸੁਹਿਰਦ ਨਹੀਂ ਹੈ ਤਾਂ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਵੀ ਸਰਕਾਰ ਆਪਣੀ ਹਾਰ ਲਈ ਤਿਆਰ ਰਹੇ।

ਇਸ ਸਮੇਂ ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਭੋਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ , ਜੁੱਗਪ੍ਰਗਟ ਸਿੰਘ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ,ਰਵਿੰਦਰ ਸਿੰਘ ਕਰਹਾਲੀ ਸਾਥੀਆਂ ਕਿਹਾ ਕਿ ਪੰਜਾਬ ਸਰਕਾਰ ਛੇਤੀ ਤੋਂ ਛੇਤੀ ਇਸ ਪੋਰਟਲ ਨੂੰ ਖੋਲ ਕੇ ਹਜ਼ਾਰਾਂ ਅਧਿਆਪਕਾਂ ਨੂੰ ਰਾਹਤ ਦਵੇ। ਜੇਕਰ ਇਹ ਪੋਰਟਲ ਸਰਕਾਰ ਨਹੀਂ ਖੋਲਦੀ ਤਾਂ ਆਉਂਦੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

 

Leave a Reply

Your email address will not be published. Required fields are marked *