ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ!
Weather Alert-
ਪੰਜਾਬ ਵਿੱਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਵੇਲੇ ਸੂਬੇ ਦੇ ਅੰਦਰ ਭਿਆਨਕ ਗਰਮੀ ਪੈ ਰਹੀ ਹੈ ਜਿਸ ਦੇ ਕਾਰਨ ਲੋਕਾਂ ਨੂੰ ਅਪ੍ਰੈਲ ਮਹੀਨੇ ਦੀ ਗਰਮੀ ਵੀ ਜੂਨ ਜੁਲਾਈ ਵਰਗੀ ਲੱਗ ਰਹੀ ਹੈ। ਹੁਣ ਇਸੇ ਦੇ ਵਿਚਾਲੇ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨ ਠੰਡੀਆਂ ਹਵਾਵਾਂ ਚੱਲਣ ਦੇ ਨਾਲ ਨਾਲ ਮੀਹ ਪੈਣ ਦੀਆਂ ਵੀ ਸੰਭਾਵਨਾਵਾਂ ਹਨ। ਇਸ ਨੂੰ ਲੈ ਕੇ ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ ਪੰਜ ਦਿਨ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦਸਣਾ ਬਣਦਾ ਹੈ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 42.8 ਡਿਗਰੀ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ, ਸਮੁੰਦਰੀ ਤਲ ਤੋਂ 1.5 ਕਿਲੋਮੀਟਰ ਤੱਕ ਦੱਖਣ-ਪੱਛਮੀ ਰਾਜਸਥਾਨ ਅਤੇ ਆਸਪਾਸ ਦੇ ਖੇਤਰਾਂ ਵਿੱਚ ਚੱਕਰਵਾਤੀ ਹਲਚਲ ਜਾਰੀ ਹੈ। ਇਸ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਪਹਿਲੀ (1 ਮਈ) ਤੋਂ ਬਦਲ ਗਿਆ। ਇਸ ਦੌਰਾਨ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ 2, 3, 4 ਤੇ 7 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 72 ਘੰਟਿਆਂ ਤੱਕ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਇਸ ਤੋਂ ਬਾਅਦ 02-04 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।