ਵੱਡੀ ਖ਼ਬਰ: AAP ਦੇ ਸਾਬਕਾ ਮੰਤਰੀਆਂ ਵਿਰੁੱਧ FIR ਦਰਜ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਦਿੱਲੀ ਦੀ ਤਤਕਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕਥਿਤ ਤੌਰ ਤੇ ਕਈ ਤਰ੍ਹਾਂ ਦੇ ਘੁਟਾਲੇ ਸਾਹਮਣੇ ਆ ਰਹੇ ਹਨ। ਇਸ ਸਬੰਧ ਵਿੱਚ ਐਂਟੀ-ਕਰੱਪਸ਼ਨ ਬ੍ਰਾਂਚ (ACB) ਨੇ ਵੱਡਾ ਐਕਸ਼ਨ ਲਿਆ ਹੈ।
ਏਐਨਆਈ ਦੀ ਖ਼ਬਰ ਮੁਤਾਬਿਕ, ਇਸੇ ਸਬੰਧ ਵਿੱਚ ਐਂਟੀ-ਕਰੱਪਸ਼ਨ ਬ੍ਰਾਂਚ (ACB) ਨੇ ਏਪੀ ਨੇਤਾ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਸਾਬਕਾ PWD ਮੰਤਰੀ ਸਤੇਂਦਰ ਜੈਨ ਖਿਲਾਫ਼ 2,000 ਕਰੋੜ ਰੁਪਏ ਦੇ ਘੋਟਾਲੇ ਵਿੱਚ ਕੇਸ ਦਰਜ ਕੀਤਾ ਹੈ।
Anti-Corruption Branch has registered a case against AAP leader and former Delhi Dy CM Manish Sisodia, former Delhi PWD Minister Satyendra Jain, in connection with corruption in the construction of classrooms at highly exorbitant costs. A massive scam to the tune of Rs. 2,000…
— ANI (@ANI) April 30, 2025
ਇਸ ਮਾਮਲੇ ਵਿੱਚ ਦਿੱਲੀ ਵਿੱਚ 12,748 ਕਲਾਸਰੂਮਾਂ/ਇਮਾਰਤਾਂ ਦੇ ਨਿਰਮਾਣ ਵਿੱਚ ਵੱਡੇ ਪੱਧਰ ‘ਤੇ ਫਰਜੀਵਾ ਖਰਚ ਅਤੇ ਨਿਯਮਾਂ ਦੀ ਉਲੰਘਣਾ ਪਾਈ ਗਈ ਹੈ।
ਇਸ ਘੋਟਾਲੇ ਵਿੱਚ ਕੰਮਾਂ ਲਈ ਸਲਾਹਕਾਰ ਅਤੇ ਆਰਕੀਟੈਕਟ ਬਿਨਾਂ ਸਹੀ ਪ੍ਰਕਿਰਿਆ ਦੀ ਪਾਲਣਾ ਕੀਤੇ ਨਿਯੁਕਤ ਕੀਤੇ ਗਏ ਸਨ, ਜਿਸ ਦੇ ਜ਼ਰੀਏ ਖਰਚ ਵਿੱਚ ਵਾਧਾ ਕੀਤਾ ਗਿਆ।
ਨਿਰਧਾਰਿਤ ਸਮੇਂ ਵਿੱਚ ਇੱਕ ਵੀ ਕੰਮ ਪੂਰਾ ਨਹੀਂ ਹੋਇਆ, ਅਤੇ ਲਾਗਤ ਵਿੱਚ ਵਾਧੇ ਦੇ ਮਾਮਲੇ ਵੀ ਸਾਹਮਣੇ ਆਏ ਹਨ। POC ਐਕਟ ਦੀ ਧਾਰਾ 17-A ਅਧੀਨ ਮਨਜ਼ੂਰੀ ਮਿਲਣ ਤੋਂ ਬਾਅਦ ACB ਨੇ ਇਹ ਕੇਸ ਦਰਜ ਕੀਤਾ ਹੈ।