ਪੰਜਾਬ ਪੁਲਿਸ ਦਾ SHO ਅਤੇ ਥਾਣੇਦਾਰ ਸਸਪੈਂਡ, ਜਾਣੋ ਕੀ ਲੱਗੇ ਦੋਸ਼
ਪੰਜਾਬ ਨੈੱਟਵਰਕ, ਜਲੰਧਰ
ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਲਖਬੀਰ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ (ਏਐਸਆਈ) ਧਰਮਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਕਾਰਵਾਈ ਉਨ੍ਹਾਂ ‘ਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਡਰਾਉਣ-ਧਮਕਾਉਣ ਅਤੇ ਗੈਰ-ਕਾਨੂੰਨੀ ਕਾਰਵਾਈਆਂ ਕਰਵਾਉਣ ਦੇ ਗੰਭੀਰ ਦੋਸ਼ਾਂ ਦੇ ਆਧਾਰ ‘ਤੇ ਕੀਤੀ ਗਈ ਹੈ।
ਪੁਲਿਸ ਪ੍ਰਸ਼ਾਸਨ ਨੂੰ ਜਦੋਂ ਇਸ ਮਾਮਲੇ ਦੀ ਸ਼ਿਕਾਇਤ ਮਿਲੀ, ਤਾਂ ਐਸਐਸਪੀ ਵਿਰਕ ਨੇ ਤੁਰੰਤ ਜਾਂਚ ਕਰਵਾਈ ਅਤੇ ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਰਦੇ ਹੋਏ ਪੁਲਿਸ ਲਾਈਨ ਵਿੱਚ ਰਿਪੋਰਟ ਕਰਨ ਦਾ ਹੁਕਮ ਦਿੱਤਾ।