ਆਈਈਏਟੀ ਅਧਿਆਪਕਾਂ ਦਾ ਵੱਡਾ ਐਲਾਨ, ਭਗਵੰਤ ਮਾਨ ਦਾ ਕੀਤਾ ਜਾਵੇਗਾ ਵਿਰੋਧ
ਪੰਜਾਬ ਨੈੱਟਵਰਕ, ਜਲੰਧਰ-
ਆਈ ਈ ਏ ਟੀ ਅਧਿਆਪਕ ਆਗੂ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਨਾਲ ਵਾਅਦੇ ਕਰਕੇ ਮੁੱਕਰ ਰਹੀ ਹੈ ਅਤੇ ਮੀਟਿੰਗਾਂ ਦੇਣ ਤੋਂ ਬਾਅਦ ਵੀ ਆਪਣੀ ਯੂਨੀਅਨ ਦਾ ਕੋਈ ਸਰਕਾਰ ਵੱਲੋਂ ਉਕਤਾ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਐਲਾਨ ਕੀਤਾ ਕਿ, ਜਲਦ ਪੰਜਾਬ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਪਿੰਡ ਧਨੀ ਅਤੇ ਪਿੰਡ ਲਖਣਪਾਲ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪ੍ਰੋਗਰਾਮ ਹੈ ਜਿਸ ਪ੍ਰੋਗਰਾਮ ਦੇ ਸਬੰਧ ਵਿਚ ਯੂਨੀਅਨ ਵੱਲੋਂ ਫੈਸਲਾ ਲਿਆ ਗਿਆ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਏ ਜਾਣਗੇ ਅਤੇ ਪ੍ਰੋਗਰਾਮ ਦੇ ਦੌਰਾਨ ਨਾਅਰੇਬਾਜ਼ੀ ਕੀਤੇ ਜਾਵੇਗੀ। ਇਹ ਪ੍ਰੋਗਰਾਮ ਮਿਤੀ 04/05 /2025/ ਜ਼ਿਲਾ ਜਲੰਧਰ ਵਿਖੇ ਹੋਵੇਗਾ।