Weather Forecast: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੀ ਭਵਿੱਖਬਾਣੀ
Weather Forecast: ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਪੰਜਾਬ ਨੈੱਟਵਰਕ, ਚੰਡੀਗੜ੍ਹ
Weather Forecast: ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ।
ਬੀਤੇ ਦਿਨ ਕੁੱਝ ਥਾਵਾਂ ਤੇ ਪਏ ਹਲਕੇ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਗਰਮੀ ਦਾ ਕਹਿਰ ਵੀ ਘੱਟ ਹੋਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ 4 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ (IMD) ਨੇ 28 ਜੂਨ ਤੱਕ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਬਰਸਾਤ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਹੈ।
IMD ਦੇ ਅਨੁਸਾਰ, ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ ਦਿਨਾਂ ਵਿਚ ਹੋਈ ਬਾਰਿਸ਼ ਦੇ ਬਾਵਜੂਦ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੀ ਹੈ। ਮੀਂਹ ਕਾਰਨ ਗਰਮੀ ਦਾ ਕਹਿਰ ਲਗਭਗ ਖਤਮ ਹੋ ਗਿਆ ਹੈ।