ਪੰਜਾਬ ਸਰਕਾਰ ਨੇ 2 ਜ਼ਿਲ੍ਹਿਆਂ ਦੇ SSP ਬਦਲੇ, ਪੜ੍ਹੋ ਵੇਰਵਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਜਿੱਥੇ 9 ਆਈਪੀਐਸ ਅਤੇ 1 ਪੀਪੀਐਸ ਅਫ਼ਸਰ ਦਾ ਤਬਾਦਲਾ ਕੀਤਾ ਹੈ। ਉੱਥੇ ਹੀ ਇਨ੍ਹਾਂ ਤਬਾਦਲਿਆਂ ਦੀ ਲਿਸਟ ਵਿੱਚ ਦੋ ਐਸਐਸਪੀਜ਼ ਦਾ ਨਾਮ ਵੀ ਸ਼ਾਮਲ ਹੈ।
ਸਰਕਾਰ ਨੇ ਪਟਿਆਲਾ ਅਤੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀਜ਼ ਨੂੰ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ ਪਹਿਲਾਂ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਸਨ, ਹੁਣ ਉਨ੍ਹਾਂ ਦੀ ਜਗ੍ਹਾ ਤੇ ਵਰੁਣ ਸ਼ਰਮਾ ਆਈਪੀਐਸ ਨੂੰ ਪਟਿਆਲਾ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ।
ਜਦੋਂਕਿ ਨਾਨਕ ਸਿੰਘ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਮਨਿੰਦਰ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸਐਸਪੀ ਲਾਇਆ ਗਿਆ ਹੈ।
ਹਾਲਾਂਕਿ ਇਹ ਚਾਰਜ ਉਨ੍ਹਾਂ ਕੋਲ ਵਾਧੂ ਹੈ, ਜਦੋਂਕਿ ਉਨ੍ਹਾਂ ਨੂੰ ਪੱਕਾ ਅਹੁਦਾ ਏਆਈਜੀ ਭਲਾਈ ਪੰਜਾਬ ਮਿਲਿਆ ਹੈ। ਇਸੇ ਤਰ੍ਹਾਂ ਸੀਨੀਅਰ ਆਈਪੀਐਸ ਅਫ਼ਸਰ ਹਰਕਮਲਪ੍ਰੀਤ ਸਿੰਘ ਖੱਖ ਨੂੰ ਏਆਈਜੀ ਐਨਆਰਆਈ ਜਲੰਧਰ ਲਾਇਆ ਗਿਆ ਹੈ।
ਪੰਜਾਬ ਸਰਕਾਰ ਨੇ ਇੰਟੈਲੀਜੈਂਸ ਚੀਫ਼ ਵੀ ਬਦਲਿਆ
ਜਾਣਕਾਰੀ ਦੇ ਮੁਤਾਬਿਕ, ਏਡੀਜੀਪੀ ਐਨਆਰਆਈ ਪ੍ਰਵੀਨ ਕੁਮਾਰ ਸਿਨਹਾ ਨੂੰ ਏ.ਡੀ.ਜੀ.ਪੀ. ਇੰਟੈਲੀਜੈਂਸ ਲਾਉਂਦਿਆਂ ਨਾਲ ਹੀ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।