ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਚੱਕਰਵਾਤੀ ਤੂਫਾਨ ਅਤੇ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ!
ਚੰਡੀਗੜ੍ਹ
ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ ਵਿੱਚ ਤੇਜ ਤੂਫਾਨ ਦੇ ਨਾਲ ਨਾਲ ਭਾਰੀ ਮੀਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਪਾਰਾ ਹੇਠ ਆ ਗਿਆ। ਤਾਪਮਾਨ ਆਮ ਨਾਲੋਂ 3.1 ਡਿਗਰੀ ਘੱਟ ਪਾਇਆ ਗਿਆ।
ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਦੇਖੀ ਜਾ ਰਹੀ ਹੈ। ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ ਤੇ ਮੀਂਹ ਪਿਆ।
ਸ਼ਨੀਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਸੀ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ।
ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਅਤੇ ਤੂਫ਼ਾਨ ਲਈ ਸੰਤਰੀ ਚੇਤਾਵਨੀ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ 8 ਮਈ ਤੱਕ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।