Breaking: ਪੰਜਾਬ ਪੁਲਿਸ ਦਾ ਥਾਣੇਦਾਰ ਨਸ਼ੇ ਸਮੇਤ ਗ੍ਰਿਫਤਾਰ
ਏਐਸਆਈ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ
ਬਠਿੰਡਾ:
ਪੰਜਾਬ ਪੁਲਿਸ ਦੇ ਥਾਣੇਦਾਰ ਨੂੰ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ਨੇ ਨਸ਼ੇ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਗੁਰਪ੍ਰੀਤ ਸਿੰਘ (ਏਐਸਆਈ) ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਅੰਦਰ ਤੈਨਾਤ ਸੀ।
ਜਦੋਂ ਬੀਤੇ ਦਿਨੀਂ ਉਹ ਜੇਲ੍ਹ ਵਿੱਚ ਡਿਊਟੀ ਲਈ ਜਾ ਰਿਹਾ ਸੀ ਤਾਂ, ਉਸਨੇ ਆਪਣੀ ਵਰਦੀ ਵਿੱਚ ਨਸ਼ਾ ਲੁਕੋਇਆ ਹੋਇਆ ਸੀ। ਤਲਾਸ਼ੀ ਲੈਣ ਤੇ ਏਐਸਆਈ ਗੁਰਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 45 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ।
ਪੁਲਿਸ ਨੇ ਦੱਸਿਆ ਕਿ ਏਐਸਆਈ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।