All Latest NewsNationalNews Flash

Operation Sindoor: ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ‘ਤੇ ਵੱਡਾ ਹਮਲਾ, ਅੱਤਵਾਦੀਆਂ ਦੇ ਕਈ ਟਿਕਾਣੇ ਬੰਬਾਂ ਦੇ ਨਾਲ ਤਬਾਹ

 

Operation Sindoor: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਹੈ।

ਭਾਰਤੀ ਫੌਜ ਨੇ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਕਾਰਵਾਈ ਨੂੰ ਫੌਜ ਨੇ ‘ਆਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਹੈ।

ਰੱਖਿਆ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਕੁਝ ਸਮਾਂ ਪਹਿਲਾਂ, ਭਾਰਤੀ ਹਥਿਆਰਬੰਦ ਬਲਾਂ ਨੇ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਸੀ, ਜਿਸ ਵਿੱਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾਬੰਦੀ ਅਤੇ ਨਿਰਦੇਸ਼ਨ ਕੀਤਾ ਜਾਂਦਾ ਸੀ।”

ਇਹ ਕਦਮ ਪਹਿਲਗਾਮ ਵਿੱਚ ਹੋਏ ਵਹਿਸ਼ੀ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਚੁੱਕੇ ਗਏ ਹਨ, ਜਿਸ ਵਿੱਚ 25 ਭਾਰਤੀ ਅਤੇ ਇੱਕ ਨੇਪਾਲੀ ਨਾਗਰਿਕ ਮਾਰੇ ਗਏ ਸਨ।

ਪਾਕਿਸਤਾਨੀ ਮੀਡੀਆ ਅਨੁਸਾਰ, ਭਾਰਤੀ ਫੌਜ ਨੇ ਬਹਿਲਪੁਰ ਸਥਿਤ ਮਸੂਦ ਅਜ਼ਹਰ ਦੇ ਮਦਰੱਸੇ ‘ਤੇ ਵੀ ਕਾਰਵਾਈ ਕੀਤੀ ਹੈ। ਮਦਰੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਅੱਗ ਪੂਰੇ ਇਲਾਕੇ ਵਿੱਚ ਫੈਲ ਗਈ ਹੈ। ਧਮਾਕੇ ਦੀ ਆਵਾਜ਼ ਦੂਰ-ਦੁਰਾਡੇ ਇਲਾਕਿਆਂ ਵਿੱਚ ਵੀ ਸੁਣਾਈ ਦਿੱਤੀ।

ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ‘ਤੇ ਪਾਕਿਸਤਾਨੀ ਫੌਜ ਨੇ ਕਿਹਾ ਹੈ ਕਿ ਇਸ ਹਮਲੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 33 ਲੋਕ ਜ਼ਖਮੀ ਹੋਏ ਹਨ।

 

Leave a Reply

Your email address will not be published. Required fields are marked *