ਵੱਡੀ ਖ਼ਬਰ: ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦਿਆਂ ਅੱਜ ਭਾਰਤ ਦੇ ਵੱਲੋਂ ਪਾਕਿਸਤਾਨ ਉੱਤੇ ਏਅਰਸਟ੍ਰਾਈਕ ਕੀਤੀ ਗਈ, ਜਿਸ ਵਿੱਚ ਕਈ ਪਾਕਿਸਤਾਨੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੂਜੇ ਪਾਸੇ, ਇਸ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਹੋ ਗਏ ਹਨ।
ਹੁਣ ਤੱਕ ਦੀ ਜਾਣਕਾਰੀ ਅਨੁਸਾਰ, ਫਿਰੋਜ਼ਪੁਰ, ਫਾਜਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਸਕੂਲ ਬੰਦ ਕਰਨ ਦੇ ਆਦੇਸ਼ ਪ੍ਰਸਾਸ਼ਨ ਦੇ ਵੱਲੋਂ ਕਰ ਦਿੱਤੇ ਗਏ ਹਨ।
ਦੱਸ ਦਈਏ ਕਿ, ਭਾਰਤ ਨੇ 7 ਮਈ ਨੂੰ ਸਵੇਰੇ 2 ਤੋਂ 3 ਵਜੇ ਦੇ ਵਿਚਕਾਰ ਪਾਕਿਸਤਾਨ ‘ਤੇ ਹਵਾਈ ਹਮਲਾ ਕੀਤਾ। ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਦਾਖਲ ਹੋ ਕੇ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ, ਜਿਸਦਾ ਮੁੱਖ ਉਦੇਸ਼ ਪਾਕਿਸਤਾਨ ਅਤੇ POK ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਨਾ ਸੀ।
ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਬੈਸਰਨ ਘਾਟੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਮੰਗਲਵਾਰ, 22 ਅਪ੍ਰੈਲ 2025 ਨੂੰ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ 26 ਲੋਕ ਮਾਰੇ ਗਏ ਸਨ।
ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤ ਨੇ ਪਾਕਿਸਤਾਨ ਵਿੱਚ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਮੁੱਖ ਦਫਤਰਾਂ ਨੂੰ ਨਿਸ਼ਾਨਾ ਬਣਾਇਆ ਹੈ।