ਵੱਡੀ ਖ਼ਬਰ: ਚੰਡੀਗੜ੍ਹ ਅਤੇ ਅੰਮ੍ਰਿਤਸਰ ਏਅਰਪੋਰਟ ਵੀ ਹੋਏ ਬੰਦ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਅੰਮ੍ਰਿਤਸਰ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ਨੂੰ ਵੀ ਬੰਦ ਕਰਨ ਦਾ ਐਲਾਨ ਅਧਿਕਾਰੀਆ ਵੱਲੋਂ ਕਰ ਦਿੱਤਾ ਗਿਆ ਹੈ। ਦਰਅਸਲ, ਪਹਿਲਗਾਮ ਹਮਲੇ ਦਾ ਬਦਲਾ ਤੜਕ ਸਵੇਰੇ ਭਾਰਤ ਦੇ ਵੱਲੋਂ ਲਿਆ ਗਿਆ ਅਤੇ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ।
ਹਮਲੇ ਦੀ ਸੂਚਨਾ ਤੋਂ ਬਾਅਦ ਭਾਰਤ ਸਰਕਾਰ ਨੇ ਜਿੱਥੇ ਪੰਜਾਬ ਸਮੇਤ ਕਈ ਸੂਬਿਆਂ ਦੇ ਏਅਰਪੋਰਟ ਬੰਦ ਕਰ ਦਿੱਤੇ ਹਨ, ਉਥੇ ਹੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਏਅਰਪੋਰਟਨੂੰ ਵੀ ਬੰਦ ਕਰਨ ਦਾ ਹੁਕਮ ਜਾਰੀ ਹੋ ਗਿਆ ਹੈ।
ਤਾਜਾ ਜਾਣਕਾਰੀ ਅਨੁਸਾਰ, ਆਪ੍ਰੇਸ਼ਨ ਸਿੰਦੂਰ ਦੇ ਜਵਾਬ ਵਿੱਚ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਯਾਤਰੀਆਂ ਲਈ ਕਾਫ਼ੀ ਰੁਕਾਵਟਾਂ ਆ ਰਹੀਆਂ ਹਨ।
ਮੁੰਬਈ, ਬੰਗਲੌਰ, ਦੁਬਈ ਅਤੇ ਗੋਆ ਜਾਣ ਵਾਲੇ ਯਾਤਰੀ ਫਸੇ ਹੋਏ ਹਨ, ਉਨ੍ਹਾਂ ਨੂੰ ਵੱਡੀਆਂ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਉਂਕਿ ਉਹ ਆਪਣੀਆਂ ਮੰਜ਼ਿਲਾਂ ‘ਤੇ ਪਹੁੰਚਣ ਲਈ ਵਿਕਲਪਿਕ ਰਸਤੇ ਲੱਭਣ ਲਈ ਸੰਘਰਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਅਜੇ ਤੱਕ ਹਵਾਈ ਅੱਡੇ ਦੇ ਕੰਮਕਾਜ ਨੂੰ ਮੁੜ ਸ਼ੁਰੂ ਕਰਨ ਲਈ ਕੋਈ ਸਮਾਂ-ਸੀਮਾ ਨਹੀਂ ਦਿੱਤੀ ਹੈ।