ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਸਕੂਲ 11 ਮਈ ਤੱਕ ਬੰਦ
ਪੰਜਾਬ ਨੈਟਵਰਕ ਚੰਡੀਗੜ੍ਹ
ਭਾਰਤ ਪਾਕਿਸਤਾਨ ਵਿਚਾਲੇ ਬਣੀ ਤਨਾਅ ਪੂਰਨ ਸਥਿਤੀ ਦੇ ਮੱਦੇ ਨਜ਼ਰ ਪੰਜਾਬ ਦੇ ਸਰਹੱਦੀ ਛੇ ਜ਼ਿਲਿਆਂ ਦੇ ਸਕੂਲਾਂ ਵਿੱਚ 11 ਮਈ ਤੱਕ ਬੱਚਿਆਂ ਦੇ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਹਾਲਾਂਕਿ ਇਹਨਾਂ ਛੁੱਟੀਆਂ ਦੇ ਦੌਰਾਨ ਅਧਿਆਪਕਾਂ ਨੂੰ ਆਨਲਾਈਨ ਕਲਾਸਾਂ ਲੈਣ ਦੇ ਵੀ ਆਦੇਸ਼ ਹੋਏ ਹਨ। ਕੁਝ ਜਗਾਵਾਂ ਤੋਂ ਇਹ ਵੀ ਖਬਰਾਂ ਹਨ ਕਿ ਸਕੂਲ ਸਟਾਫ ਨੂੰ ਸਕੂਲ ਵਿੱਚ ਹਾਜ਼ਰ ਰਹਿਣ ਲਈ ਵੀ ਆਖਿਆ ਗਿਆ ਹੈ।
ਜਾਣਕਾਰੀ ਮੁਤਾਬਕ, ਪਾਕਿਸਤਾਨ ‘ਤੇ ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਪੰਜਾਬ ਦੇ ਸਰਹੱਦੀ ਜ਼ਿਲ੍ਹੇ (ਗੁਰਦਾਸਪੁਰ, ਤਰਨਤਰਨ, ਅੰਮ੍ਰਿਤਸਰ, ਪਠਾਨਕੋਟ, ਫ਼ਿਰੋਜ਼ਪੁਰ , ਫਾਜਿਲਕਾ) ਵਿੱਚ ਸਕੂਲ 11 ਮਈ ਤੱਕ ਬੰਦ ਰਹਿਣਗੇ।
ਵੱਖੋ ਵੱਖਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਮਿਲੀਆਂ ਜਾਣਕਾਰੀਆਂ ਅਨੁਸਾਰ, ਨਾਜ਼ੁਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਵਿਚ ਮਿਤੀ 08/05/2025 ਤੋਂ 11/05/2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ। ਸਾਰੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲ ਬੰਦ ਰਹਿਣਗੇ।
ਇਸ ਸਬੰਧੀ ਵੱਖੋ ਵੱਖਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਦੱਸ ਦੇਈਏ ਕਿ, ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।