ਵੱਡੀ ਖ਼ਬਰ: BBMB ਚੇਅਰਮੈਨ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬਣਾਇਆ ਬੰਧਕ
ਪੰਜਾਬ ਨੈੱਟਵਰਕ, ਚੰਡੀਗੜ੍ਹ
ਬੀਬੀਐਮਬੀ (BBMB) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੂੰ ਬੰਧਕ ਬਣਾਏ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮੰਤਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਵਿੱਚ ਆਪ ਵਰਕਰਾਂ ਦੇ ਵੱਲੋਂ ਬੀਬੀਐਮਬੀ ਚੇਅਰਮੈਨ ਨੂੰ ਬੰਧਕ ਬਣਾਇਆ ਗਿਆ ਹੈ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ, ਰਾਤ ਬੀਬੀਐਮਬੀ (BBMB) ਅਧਿਕਾਰੀਆਂ ਨੇ ਨੰਗਲ ਡੈਮ ਤੋਂ ਜਬਰਦਸਤੀ ਪਾਣੀ ਛੱਡਣ ਦੀ ਕੋਸਿਸ਼ ਕੀਤੀ ਗਈ।
ਮੌਕੇ ਤੇ ਮੌਜੂਦ ਪੁਲਿਸ ਨੇ ਉਕਤ ਅਧਿਕਾਰੀ ਨੂੰ ਹਿਰਾਸਤ ਵਿੱਚ ਲੈ ਲਿਆ। ਪੰਜਾਬ ਸਰਕਾਰ ਨੇ ਇਸ ਕਾਰਵਾਈ ਨੂੰ ਪੰਜਾਬ ਦੇ ਪਾਣੀ ਤੇ ਡਾਕਾ ਮਾਰਨ ਦੀ ਸਾਜਿਸ਼ ਕਰਾਰ ਦਿੱਤਾ।