All Latest NewsNews FlashPunjab News

Breaking: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਲੱਗੀਆਂ ਨਵੀਆਂ ਪਾਬੰਦੀਆਂ!

 

ਚੰਡੀਗੜ੍ਹ-

ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਸਰਕਾਰ ਦੇ ਵੱਲੋਂ ਲਗਾ ਦਿੱਤੀਆਂ ਗਈਆਂ ਹਨ। ਕਈ ਥਾਈਂ ਆਤਿਸ਼ਬਾਜ਼ੀ ਜਾਂ ਪਟਾਕੇ ਚੱਲਣ ਨਾਲ ਲੋਕਾਂ ਵਿਚ ਡਰ ਪੈਦਾ ਹੁੰਦਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਪਟਾਕਿਆਂ ਤੇ ਆਤਿਸ਼ਬਾਜ਼ੀ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।

ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜੀਸਟ੍ਰੇਟ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖ਼ੁਸ਼ੀ ਦੇ ਉਤਸਵਾਂ ਤੇ ਧਾਰਮਿਕ ਉਤਸਵਾਂ ਦੌਰਾਨ ਆਮ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

ਉਨ੍ਹਾਂ ਵੱਲੋਂ ਪੁਲਸ ਕਮਿਸ਼ਨਰ ਅਤੇ ਸੀਨੀਅਰ ਪੁਲਸ ਕਪਤਾਨ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਇਹ ਹੁਕਮ ਲਾਗੂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਇਹ ਪਾਬੰਦੀ ਅਗਲੇ ਹੁਕਮਾਂ ਤਕ ਜਾਰੀ ਰਹੇਗੀ।

ਸਾਗਰ ਸੇਤੀਆ, ਆਈ. ਏ. ਐੱਸ., ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ, ਮੋਗਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਜਿਸ ਵਿਚ ਬੰਬ, ਹਵਾਈ ਪਟਾਕੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹਨ, ਦੀ ਵਰਤੋਂ ’ਤੇ ਪੂਰਨ ਪਾਬੰਦੀ ਲਾਈ ਹੈ, ਇਹ ਹੁਕਮ 7 ਮਈ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਿਜੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੌਕ ਡਰਿੱਲ ਕੀਤੀਆਂ ਜਾ ਰਹੀਆਂ ਹਨ।

ਜਦਕਿ ਇਹ ਆਮ ਤੌਰ ’ਤੇ ਦੇਖਣ ਵਿਚ ਆਉਂਦਾ ਹੈ ਕਿ ਆਏ ਦਿਨ ਵਿਆਹ-ਸ਼ਾਦੀਆਂ, ਖੁਸ਼ੀ ਦੇ ਉਤਸਵਾਂ ਅਤੇ ਧਾਰਮਿਕ ਉਤਸਵਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜ਼ੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰਜ਼ ਸ਼ਾਮਲ ਹੁੰਦੇ ਹਨ, ਦੀ ਭਰੂਪਰ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ਪਟਾਕਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।

 

Leave a Reply

Your email address will not be published. Required fields are marked *