Ludhiana Holiday Alert: ਸਕੂਲਾਂ ‘ਚ ਵੀ 10 ਮਈ ਤੱਕ ਛੁੱਟੀਆਂ ਦਾ ਐਲਾਨ
Ludhiana Holiday Alert:
ਭਾਰਤ ਪਾਕਿਸਤਾਨ ਵਿਚਾਲੇ ਬਣੇ ਤਾਜ਼ਾ ਹਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਹਿੱਸਿਆਂ ਵਿੱਚ ਜਿੱਥੇ 11 ਮਈ ਤੱਕ ਛੁੱਟੀਆਂ ਦਾ ਐਲਾਨ ਹੋ ਚੁੱਕਿਆ ਹੈ।
ਉਥੇ ਹੀ ਦੂਜੇ ਪਾਸੇ ਮਹਾਨਗਰ ਲੁਧਿਆਣਾ ਵਿੱਚ ਵੀ ਵਿਦਿਅਕ ਅਦਾਰੇ 10 ਮਈ ਤੱਕ ਬੰਦ ਰੱਖਣ ਦਾ ਐਲਾਨ ਹੋ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਸਮੂਹ ਵਿਦਿਅਕ ਅਦਾਰੇ 11 ਮਈ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਲੁਧਿਆਣਾ ਜ਼ਿਲ੍ਹੇ ਵਿੱਚ ਵੀ 9 ਅਤੇ 10 ਮਈ ਨੂੰ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।