ਪੰਜਾਬ ਸਰਕਾਰ ਵੱਲੋਂ ਸਾਰੇ ਸਕੂਲਾਂ-ਕਾਲਜਾਂ ‘ਚ 3 ਦਿਨਾਂ ਦੀ ਛੁੱਟੀ ਦਾ ਐਲਾਨ
ਪੰਜਾਬ ਨੈਟਵਰਕ ਚੰਡੀਗੜ੍ਹ
ਪੰਜਾਬ ਦੇ ਸਾਰੇ ਸਕੂਲਾਂ ਕਾਲਜਾਂ ਵਿੱਚ 11 ਮਈ ਤੱਕ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ। ਇਹ ਐਲਾਨ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਕੀਤਾ ਗਿਆ। ਇਸ ਸਬੰਧੀ ਸਿੱਖਿਆ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਜਾਣਕਾਰੀ ਸਾਂਝੀ ਕੀਤੀ ਹੈ।
ਉਹਨਾਂ ਲਿਖਿਆ ਹੈ ਕਿ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ ਪ੍ਰਾਈਵੇਟ ਅਤੇ ਏਡਿਡ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਅਗਲੇ ਤਿੰਨ ਦਿਨਾਂ (9 ਮਈ ਤੋਂ 11 ਮਈ ਤੱਕ) ਲਈ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇੱਥੇ ਦੱਸ ਦਈਏ ਕਿ ਭਾਰਤ ਪਾਕਿਸਤਾਨ ਵਿਚਾਲੇ ਹਮਲਿਆਂ ਦਾ ਦੌਰ ਜਾਰੀ ਹੈ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਕਰੀਬ 27 ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਤੋਂ ਬਾਅਦ ਭਾਰਤ ਨੇ ਏਅਰ ਸਟਰਾਈਕ ਕਰਕੇ ਪਾਕਿਸਤਾਨ ਦੇ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਅਤੇ ਵੱਡੀ ਗਿਣਤੀ ਵਿੱਚ ਅੱਤਵਾਦੀਆਂ ਨੂੰ ਮਾਰ ਮੁਕਾਇਆ।
ਇਸ ਤੋਂ ਬਾਅਦ ਪਾਕਿਸਤਾਨ ਨੇ ਦੁਬਾਰਾ ਭਾਰਤ ‘ਤੇ ਹਮਲਾ ਕੀਤਾ, ਜਿਸ ਦੀ ਜਵਾਬੀ ਕਾਰਵਾਈ ਵਿੱਚ ਅੱਜ ਦੂਜੇ ਤੀਜੇ ਦਿਨ ਭਾਰਤ ਅਤੇ ਪਾਕਿਸਤਾਨ ਵਿੱਚ ਆਪਸੀ ਟਕਰਾ ਜਾਹੀ ਹੈ ਅਤੇ ਦੋਵੇਂ ਦੇਸ਼ ਇੱਕ ਦੂਜੇ ਉੱਪਰ ਮਿਜਾਈਲਾਂ ਅਤੇ ਡਰੋਨਾਂ ਦੇ ਰਾਹੀਂ ਹਮਲੇ ਕਰ ਰਹੇ ਹਨ।