ਵੱਡੀ ਖ਼ਬਰ: ਚੰਡੀਗੜ੍ਹ-ਮੋਹਾਲੀ ‘ਚ ਫਿਰ ਵੱਜਿਆ ਸਾਇਰਨ, ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਹਦਾਇਤ
ਪੰਜਾਬ ਨੈੱਟਵਰਕ, ਚੰਡੀਗੜ੍ਹ :
ਚੰਡੀਗੜ੍ਹ ਅਤੇ ਮੋਹਾਲੀ ਵਿੱਚ ਅੱਜ ਸਵੇਰੇ ਮੁੜ ਸਾਇਰਨ ਵੱਜਿਆ, ਜਿਸ ਨਾਲ ਲੋਕਾਂ ਨੂੰ ਸੁਰੱਖਿਆ ਲਈ ਘਰਾਂ ਵਿੱਚ ਹੀ ਰਹਿਣ ਦਾ ਸੰਦੇਸ਼ ਦਿੱਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮ ਅਨੁਸਾਰ, ਨਾਗਰਿਕਾਂ ਨੂੰ ਆਪਣੇ ਘਰਾਂ ਦੀਆਂ ਬਾਲਕੋਨੀਆਂ ਤੋਂ ਵੀ ਦੂਰ ਰਹਿਣ ਲਈ ਕਿਹਾ ਗਿਆ ਹੈ।
ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ
ਅੱਜ ਸਵੇਰੇ ਚੰਡੀਗੜ੍ਹ ਅਤੇ ਮੋਹਾਲੀ ‘ਚ ਇਕ ਵਾਰ ਫਿਰ ਸਾਇਰਨ ਦੀ ਆਵਾਜ਼ ਸੁਣੀ ਗਈ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਅਤੇ ਬਾਲਕੋਨੀਆਂ ਤੋਂ ਵੀ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
ਅਧਿਕਾਰੀਆਂ ਵੱਲੋਂ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਫਵਾਹਾਂ ਤੋਂ ਬਚਣ ਅਤੇ ਸਿਰਫ ਸਰਕਾਰ ਤੋਂ ਮਿਲ ਰਹੀ ਜਾਣਕਾਰੀ ਉੱਤੇ ਹੀ ਭਰੋਸਾ ਕਰਨ।