ਪੰਜਾਬ ‘ਚ ਹਾਈ ਅਲਰਟ; ਫਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ
ਪੰਜਾਬ ਨੈੱਟਵਰਕ, ਫਰੀਦਕੋਟ:
ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਰੁਕਣ ਦਾ ਨਾਮ ਨਹੀਂ ਲੈ ਰਿਹਾ। ਭਾਰਤ ਅਤੇ ਪਾਕਿਸਤਾਨ ਦੋਵੇਂ ਮੁਲਕ ਹੀ ਇਕ ਦੂਜੇ ਤੇ ਹਮਲੇ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਜਿੱਥੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਉਥੇ ਹੀ ਫਰੀਦਕੋਟ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਫਰੀਦਕੋਟ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਭਾਰਤ ਪਾਕਿ ਵਿਚ ਵਧਦੇ ਤਣਾਅ ਨੂੰ ਦੇਖਦਿਆਂ ਹੋਇਆ ਸਰਕਾਰ ਉੱਚ ਕਦਮ ਚੁੱਕ ਰਹੀ ਹੈ। ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਲੈਕਆਊਟ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਤਿੰਨ ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਹੋਰਨਾਂ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵੱਲੋਂ ਪ੍ਰੀਖਿਆਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਸਰਕਾਰ ਵੱਲੋਂ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਤਰ੍ਹਾਂ ਦੀਆਂ ਗਲਤ ਅਫਵਾਹਾਂ ਨਾ ਫੈਲਾਓ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।