Punjab Weather Update: ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ‘ਚ ਪਵੇਗਾ ਭਾਰੀ ਮੀਂਹ
Punjab Weather Update: ਮੌਸਮ ਵਿਭਾਗ ਨੇ ਅਗਲੇ ਲਈ ਕਈ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਹ ਮੌਸਮ ਚੇਤਾਵਨੀ 12 ਮਈ ਤੱਕ ਲਾਗੂ ਰਹੇਗੀ। ਮੌਸਮ ਵਿਭਾਗ ਅਨੁਸਾਰ ਅੱਜ 11 ਮਈ ਨੂੰ ਪੰਜਾਬ ਵਿੱਚ ਮੌਸਮ ਫਿਰ ਖ਼ਰਾਬ ਹੋ ਸਕਦਾ ਹੈ।
ਮੋਹਾਲੀ, ਲੁਧਿਆਣਾ, ਹੁਸ਼ਿਆਰਪੁਰ, ਫ਼ਤਿਹਗੜ੍ਹ ਸਾਹਿਬ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਦਿੱਤੀ ਗਈ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।
ਇਹ ਤਾਪਮਾਨ ਔਸਤਨ ਆਮ ਨਾਲੋਂ 4.5 ਡਿਗਰੀ ਸੈਲਸੀਅਸ ਵੱਧ ਹੈ, ਜੋ ਕਿ ਸੂਬੇ ਵਿੱਚ ਚਿੰਤਾਜਨਕ ਗਰਮੀ ਦਾ ਸੰਕੇਤ ਹੈ।