Breaking: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਰਾਤ 8 ਵਜੇ ਤੋਂ ਫੇਰ ਬਲੈਕਆਊਟ! ਪੜ੍ਹੋ ਪੂਰੀ ਖ਼ਬਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਸੁਰੱਖਿਆ ਦੇਣ ਦੇ ਲਈ ਹਰ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਹੁਣ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋ ਗਈ ਹੈ ਤਾਂ ਵੀ ਪਾਕਿਸਤਾਨ ਵੱਲੋਂ ਬਾਰਡਰ ਏਰੀਆ ‘ਚ ਡਰੋਨ ਰਾਹੀਂ ਹਮਲੇ ਕੀਤੇ ਜਾ ਰਹੇ ਹਨ।
ਜਿਸ ਤੋਂ ਬਾਅਦ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ, ਫਾਜਿਲਕਾ, ਤਰਨਤਾਰਨ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਦੇ ਨਾਲ ਨਾਲ ਮੋਗਾ ਆਦਿ ਵਿੱਚ ਬਲੈਕਆਊਟ ਹੋਵੇਗਾ।
ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਪ੍ਰੈੱਸ ਰਿਲੀਜ਼ ਜਾਰੀ ਕਰਦਿਆਂ ਹੋਇਆ ਕਿਹਾ ਗਿਆ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਰਾਤ 8 ਵਜੇ ਆਪਣੇ ਘਰ ਅਤੇ ਵਾਹਨਾਂ ਦੀਆਂ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾਈ ਗਈ ਹੈ।