ਮੌਸਮ ਵਿਭਾਗ ਪੰਜਾਬ ਵਲੋਂ ਪਟਿਆਲਾ ‘ਚ ਦਰਮਿਆਨੀ ਬਾਰਿਸ਼ ਅਤੇ ਅਸਮਾਨੀ ਬਿਜਲੀ ਡਿੱਗਣ ਦਾ ਅਲਰਟ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੌਸਮ ਵਿਭਾਗ ਪੰਜਾਬ ਦੇ ਵਲੋਂ ਪਟਿਆਲਾ ਦੇ ਵਿਚ ਦਰਮਿਆਨੀ ਬਾਰਿਸ਼ ਦੇ ਨਾਲ ਨਾਲ ਅਸਮਾਨੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਬਾਰੇ ਅਲਰਟ ਜਾਰੀ ਕੀਤਾ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:26/06/2024 10:00:2. ਪਟਿਆਲਾ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/AjOa0ohzmP
— IMD Chandigarh (@IMD_Chandigarh) June 26, 2024
ਦੱਸ ਦਈਏ ਕਿ, ਉੱਤਰੀ ਭਾਰਤ ਵਿੱਚ ਮਾਨਸੂਨ ਦੇ ਦਾਖਲ ਹੋਣ ਦੇ ਨਾਲ ਹੀ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਰਾਜਧਾਨੀ ਦਿੱਲੀ ਸਮੇਤ ਪੱਛਮੀ ਭਾਰਤ ‘ਚ ਗਰਮੀ ਦਾ ਕਹਿਰ ਜਾਰੀ ਹੈ।
ਪਿਛਲੇ ਕੁਝ ਦਿਨਾਂ ਦੌਰਾਨ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਹੋਈ। ਪਰ ਇਸ ਦੇ ਬਾਵਜੂਦ ਪਾਰਾ 40 ਡਿਗਰੀ ਸੈਲਸੀਅਸ ਤੋਂ ਉਪਰ ਦੇਖਿਆ ਗਿਆ। ਹਾਲਾਂਕਿ ਹੁਣ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖਬਰ ਹੈ।