ਵੱਡੀ ਖ਼ਬਰ: ਪੰਜਾਬ ‘ਚ ਵਿਧਾਨ ਸਭਾ ਚੋਣ ਲੜ ਚੁੱਕੇ ਉਮੀਦਵਾਰ ਬੇਰਹਿਮੀ ਨਾਲ ਕਤਲ
ਚੰਡੀਗੜ੍ਹ –
ਪੰਜਾਬ ਵਿਚ ਵਿਧਾਨ ਸਭਾ ਚੋਣ ਲੜ ਚੁੱਕੇ ਉਮੀਦਵਾਰ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ।
ਪੀਟੀਸੀ ਦੀ ਰਿਪੋਰਟ ਅਨੁਸਾਰ, 2022 ’ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਦਵਿੰਦਰ ਸਿੰਘ ਸਰਾਂ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਦਵਿੰਦਰ ਸਿੰਘ ਸਰਾਂ ਨੂੰ ਉਸਦੇ ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ।
ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਦੇ ਬਿਆਨਾਂ ’ਤੇ ਪੁੱਤਰ ਅਮਨਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।