All Latest NewsNews FlashPunjab News

ਪੰਜਾਬ ‘ਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ

 

Weather Alert –

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਹਫਤੇ ਪੰਜਾਬ ਵਿੱਚ ਹਲਕੀ ਬਰਸਾਤ ਹੋ ਸਕਦੀ ਹੈ ਅਤੇ ਹਵਾਵਾਂ ਵੀ ਚੱਲਣਗੀਆਂ ਪਰ ਇਸ ਦੇ ਨਾਲ ਹੀ ਗਰਮੀ ਵਿੱਚ ਵੀ ਵਾਧਾ ਹੋਵੇਗਾ। ਜਦੋਂ ਕਿ ਤਿੰਨ ਹਫਤਿਆਂ ਬਾਅਦ ਮਾਨਸੂਨ ਪਰਤੇਗਾ ਜਿਸ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਹਾਲਾਂਕਿ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਮੀਂਹ ਪੈਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤਾਪਮਾਨ ਡਿੱਗ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸਮਰਾਲਾ (ਲੁਧਿਆਣਾ) ਵਿੱਚ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸਮੇਂ ਸਭ ਤੋਂ ਗਰਮ ਸਥਾਨ ਹੈ।

ਚੰਡੀਗੜ੍ਹ ਵਿੱਚ ਤਾਪਮਾਨ 38.9 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39.0 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 37 ਤੋਂ 39 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

ਕੁੱਲ ਮਿਲਾ ਕੇ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਗਰਮੀ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਪਰ, ਜਿਵੇਂ-ਜਿਵੇਂ ਸ਼ਾਮ ਹੋਈ, ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ ਲੱਗ ਪਈਆਂ। ਇਸ ਦੇ ਨਾਲ ਹੀ ਰਾਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ ਯਾਨੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ, 24 ਘੰਟਿਆਂ ਬਾਅਦ ਮੌਸਮ ਫਿਰ ਆਮ ਹੋ ਜਾਵੇਗਾ ਅਤੇ ਤਾਪਮਾਨ ਫਿਰ ਵਧੇਗਾ।

Leave a Reply

Your email address will not be published. Required fields are marked *