Punjab Breaking: ਪੰਜਾਬ ਪੁਲਿਸ ਦੇ 2 ਅਧਿਕਾਰੀ ਸਸਪੈਂਡ! ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਹੋਈ ਕਾਰਵਾਈ (ਵੇਖੋ ਵੀਡੀਓ)
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਇਸ ਦੀ ਪੁਸ਼ਟੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ ਹੈ।
ਉਨ੍ਹਾਂ ਨੇ ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
#WATCH चंडीगढ़: पंजाब सरकार में मंत्री हरपाल सिंह चीमा ने अमृतसर में नकली शराब पीने से 15 लोगों की मृत्यु पर कहा, "मैं सबसे पहले उन परिवारों के प्रति संवेदना प्रकट करता हूं, जिनके लोगों की मृत्यु हुई है। हम इस दुख की घड़ी में उनके साथ खड़े हैं… दोषियों के खिलाफ कड़ी कार्रवाई की… pic.twitter.com/xysrgtHAsC
— ANI_HindiNews (@AHindinews) May 13, 2025
ਚੀਮਾ ਨੇ ਕਿਹਾ, “ਸਭ ਤੋਂ ਪਹਿਲਾਂ ਮੈਂ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਦੇ ਅਜ਼ੀਜ਼ਾਂ ਦੀ ਮੌਤ ਹੋ ਗਈ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਾਂ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਸੀਂ 12 ਘੰਟਿਆਂ ਵਿੱਚ 5 ਦੋਸ਼ੀਆਂ ਨੂੰ ਫੜਿਆ ਹੈ, ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਮੀਥੇਨੌਲ ਦਾ ਮਾਮਲਾ ਹੈ… ਉਨ੍ਹਾਂ ਕਿਹਾ ਕਿ ਮਰਨ ਵਾਲੇ ਲੋਕਾਂ ਨੇ ਉਦਯੋਗਾਂ ਵਿੱਚ ਵਰਤੇ ਜਾਣ ਵਾਲੇ ਮੀਥੇਨੌਲ ਦਾ ਸੇਵਨ ਕੀਤਾ ਹੈ।