All Latest NewsNews FlashPunjab NewsTop BreakingTOP STORIES

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ; ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲੇਗਾ 10-10 ਲੱਖ ਰੁਪਏ ਮੁਆਵਜ਼ਾ

ਪੰਜਾਬ ਨੈੱਟਵਰਕ, ਚੰਡੀਗੜ੍ਹ-

ਮਜੀਠਾ ਵਿਖੇ ਜਹਿਰੀਲੀ ਸ਼ਰਾਬ ਦੇ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਉਹਨਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਿਰਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜੇ ਦਿੱਤਾ ਜਾਵੇਗਾ।

ਉਹਨਾਂ ਨੇ ਕਿਹਾ ਕਿ ਹੁਣ ਤੱਕ 10 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਹੋਇਆ ਕਿਹਾ ਸੀ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।

ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

 

Leave a Reply

Your email address will not be published. Required fields are marked *