All Latest NewsNews FlashPunjab NewsTOP STORIES

ਵੱਡੀ ਖ਼ਬਰ: ਪੰਜਾਬ ‘ਚ 3 ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ਨੈੱਟਵਰਕ, ਪਟਿਆਲਾ-

ਪੰਜਾਬ ਦੇ ਅੰਦਰ ਨਿੱਤ ਦਿਨ ਹੀ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਤਾਜਾ ਘਟਨਾ ਪਟਿਆਲਾ ਤੋਂ ਸਾਹਮਣੇ ਆਈ ਹੈ, ਜਿਥੇ ਤਿੰਨ ਵਿਅਕਤੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਦਰਅਸਲ, ਪਟਿਆਲਾ ਦੇ ਹਲਕਾ ਘਨੌਰ ਦੇ ਅਧੀਨ ਪੈਂਦੇ ਪਿੰਡ ਚਤਰ ਨਗਰ ਨੌਗਾਵਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਜ਼ਬਰਦਸਤ ਪਹਿਲਾਂ ਲੜਾਈ ਹੋਈ।

ਜਿਸ ਤੋਂ ਬਾਅਦ ਖੂਨੀ ਝੜਪ ਅਤੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।

 

Leave a Reply

Your email address will not be published. Required fields are marked *