Amritsar News: ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਪੜ੍ਹੋ ਤਾਜ਼ਾ ਹੁਕਮ
ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ –ਡਿਪਟੀ ਕਮਿਸ਼ਨਰ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟ-ਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ।
ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇੰਨਾ ਹੁਕਮਾਂ ਦੀ ਪਾਲਨਾ ਨੂੰ ਯਕੀਨੀ ਬਣਾਉਣਗੇ।