Gurdaspur School: 4 ਸਕੂਲਾਂ ‘ਚ 20 ਮਈ ਤੱਕ ਛੁੱਟੀਆਂ ਦਾ ਐਲਾਨ, ਪੜ੍ਹੋ DC ਨੇ ਕਿਉਂ ਲਿਆ ਫ਼ੈਸਲਾ
ਰੋਹਿਤ ਗੁਪਤਾ, ਗੁਰਦਾਸਪੁਰ
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਚਾਰ ਸਕੂਲਾਂ ਨੂੰ 20 ਮਈ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹਨਾਂ ਸਕੂਲਾਂ ਵਿਚ ਸਰਕਾਰੀ ਪ੍ਰਾਈਮਰੀ ਸਕੂਲ ਜੌੜਾ, ਸਰਕਾਰੀ ਪ੍ਰਾਈਮਰੀ ਸਕੂਲ ਸ਼ਕਰੀ, ਸਰਕਾਰੀ ਪ੍ਰਾਈਮਰੀ ਸਕੂਲ ਰਾਮਪੁਰ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਠਾਕਰਪੁਰ ਸ਼ਾਮਲ ਹਨ।
ਪਰ ਇਹ ਸਰਹੱਦੀ ਹਲਕਿਆਂ ਦੇ ਚਾਰ ਸਕੂਲ 20 ਤਰੀਕ ਤੱਕ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵੱਲੋਂ ਹੁਣੇ ਹੁਣੇ ਆਦੇਸ਼ ਜਾਰੀ ਕਰਕੇ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਡੇਰਾ ਬਾਬਾ ਨਾਨਕ ਹਲਕੇ ਵਿੱਚ ਦੇਰ ਰਾਤ 8 ਤੋਂ 9 ਵਜੇ ਵਿੱਚ ਦੋ ਦਰਜਨ ਦੇ ਕਰੀਬ ਡਰੋਨ ਅਸਮਾਨ ਵਿੱਚ ਦੇਖੇ ਜਾਣ ਦੇ ਇਲਾਕੇ ਦੇ ਲੋਕਾਂ ਵੱਲੋਂ ਦਾ ਦਾਅਵੇ ਕੀਤੇ ਜਾ ਰਹੇ ਹਨ, ਪਰ ਅਧਿਕਾਰਿਕ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।