ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ
ਚੰਡੀਗੜ੍ਹ:
ਮੌਸਮ ਵਿਭਾਗ ਮੁਤਾਬਕ ਨਵੇਂ ਪੱਛਮੀ ਪ੍ਰਭਾਅ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਵੇਖਣ ਨੂੰ ਮਿਲੇਗਾ। ਇਸ ਕਾਰਨ 17 ਮਈ ਤੋਂ ਇਕ ਵਾਰ ਫ਼ਿਰ ਸੂਬੇ ਵਿਚ ਕਈ ਥਾਈਂ ਬਰਸਾਤ ਹੋਵੇਗੀ। ਵਿਭਾਗ ਨੇ 17, 18 ਤੇ 19 ਮਈ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 17 ਮਈ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਰੂਪਨਗਰ, ਐੱਸ.ਬੀ.ਐੱਸ. ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਵਿਚ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਵਾਧਾ ਹੋਣ ਦੀ ਸੰਭਾਵਨਾ ਹੈ। 3 ਦਿਨਾਂ ਤਕ ਸੂਬੇ ਵਿਚ ਬਾਰਿਸ਼ ਦੀ ਵੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ।
ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ 1.6°C ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਆਮ ਤਾਪਮਾਨ ਦੇ ਨੇੜੇ ਹੈ। ਰਾਜ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 41.7°C ‘ਤੇ ਪਹੁੰਚ ਚੁੱਕਿਆ ਹੈ।