All Latest NewsGeneralNews FlashPoliticsTOP STORIES

ਵੱਡੀ ਖ਼ਬਰ: ਕੇਜਰੀਵਾਲ ਦੀ ਕੋਰਟ ਰੂਮ ‘ਚ ਸਿਹਤ ਵਿਗੜੀ

 

Arvind Kejriwal Latest Update: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਪਰ ਇਸੇ ਦੌਰਾਨ ਅਰਵਿੰਦ ਕੇਜਰੀਵਾਲ ਦੀ ਸਿਹਤ ਅਚਾਨਕ ਵਿਗੜ ਗਈ।

ਦਿੱਲੀ ਦੀ ਰਾਉਸ ਐਵੇਨਿਊ ਕੋਰਟ ‘ਚ ਸੁਣਵਾਈ ਦੌਰਾਨ ਕੋਰਟ ਰੂਮ ‘ਚ ਕੇਜਰੀਵਾਲ ਦੀ ਤਬੀਅਤ ਖਰਾਬ ਹੋਣ ਲੱਗੀ। ਜਿਸ ਤੋਂ ਬਾਅਦ ਉਸ ਨੂੰ ਕੋਰਟ ਰੂਮ ਤੋਂ ਦੂਜੇ ਕਮਰੇ ‘ਚ ਲੈ ਜਾਇਆ ਗਿਆ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕੇਜਰੀਵਾਲ ਦਾ ਸ਼ੂਗਰ ਲੈਵਲ ਫਿਰ ਹੇਠਾਂ ਆ ਗਿਆ ਹੈ।

ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਕੇਜਰੀਵਾਲ ਦੀਆਂ ਮੁਸ਼ਕਿਲਾਂ ਘੱਟ ਹੋਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਕੱਲ੍ਹ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।

ਸੀਬੀਆਈ ਨੇ ਅੱਜ ਕੇਜਰੀਵਾਲ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਸੀਬੀਆਈ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਦਾਲਤ ਨੇ ਸੀਬੀਆਈ ਦੀ ਮੰਗ ਨੂੰ ਹਰੀ ਝੰਡੀ ਦੇ ਦਿੱਤੀ ਹੈ।

 

Leave a Reply

Your email address will not be published. Required fields are marked *