Punjab News: 10ਵੀਂ ਜਮਾਤ ਦੇ ਨਤੀਜਿਆਂ ‘ਚ ਸਰਕਾਰੀ ਸਕੂਲ ਖਾਈ ਫੇਮੇ ਕੀ ਦੀ ਵਿਦਿਆਰਥਣ ਨੇ 97% ਅੰਕ ਹਾਸਲ ਕਰਕੇ ਫ਼ਿਰੋਜ਼ਪੁਰ ਦਾ ਨਾਮ ਕੀਤਾ ਰੌਸ਼ਨ
ਬੱਚੇ, ਅਧਿਆਪਕ ਅਤੇ ਮਾਪਿਆਂ ਦੀ ਮਿਹਨਤ ਕਰਕੇ ਸਕੂਲ ਦਾ ਨਾਂ ਪੂਰੇ ਪੰਜਾਬ ਵਿੱਚ ਹੋਇਆ ਰੌਸ਼ਨ – ਪ੍ਰਿੰਸੀਪਲ ਸਤਿੰਦਰਜੀਤ ਕੌਰ ਸੰਧੂ
ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਾਈ ਫੇਮੇ ਕੀ ਦੀ ਵਿਦਿਆਰਥੀਣ ਨੇ ਮੈਰਿਟ ਵਿੱਚ ਆ ਕੇ ਆਪਣਾ ,ਆਪਣੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ।
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ੍ਰੀਮਤੀ ਸਤਿੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਦਸਵੀਂ ਦੇ ਇਮਤਿਹਾਨ ਵਿੱਚ ਕੁੱਲ 97 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਅਤੇ ਨਤੀਜਾ ਸ਼ਾਨਦਾਰ ਰਿਹਾ ਇਨਾਂ ਵਿਦਿਆਰਥੀਆਂ ਵਿੱਚੋਂ ਇੱਕ ਵਿਦਿਆਰਥਣ ਰਜਵੰਤ ਕੌਰ ਪੁੱਤਰੀ ਮੇਜਰ ਸਿੰਘ ਨੇ 633/650 (97•38%) ਨੰਬਰ ਲੈ ਕੇ ਸੂਬੇ ਦੀ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾਇਆ।
ਸਕੂਲ ਦੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਤੇ ਹੋਣਹਾਰ ਅਧਿਆਪਕ ਨੂੰ ਜਾਂਦਾ ਹੈ, ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਹੁਤ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਵਾਈ ਗਈ ਵਾਧੂ ਕਲਾਸਾਂ ਲਗਾ ਕੇ ਵਿਦਿਆਰਥੀਆਂ ਨੂੰ ਪੜ੍ਹਾਇਆ ਗਿਆ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ, ਉਹਨਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਪੜਾਈ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਕਾਮ ਕਰਕੇ ਇਸ ਸਰਕਾਰੀ ਸਕੂਲ ਦੀ ਸਾਰੇ ਇਲਾਕੇ ਵਿਚ ਪ੍ਰਸ਼ੰਸਾ ਕੀਤੀ ਜਾ ਰਹੀ ਹੈ।