Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਛੁੱਟੀਆਂ ਬਾਰੇ ਜਾਰੀ ਹੋਏ ਨਵੇਂ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਨੇ ਛੁੱਟੀਆਂ ਬਾਰੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਭਾਰਤ-ਪਾਕਿ ਜੰਗ ਦੇ ਕਾਰਨ ਸੂਬੇ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਤੇ ਸਰਕਾਰ ਨੇ ਰੋਕ ਲਗਾ ਦਿੱਤੀ ਸੀ। ਹੁਣ ਜਦੋਂ ਜੰਗਬੰਦੀ ਹੋ ਗਈ ਹੈ ਤਾਂ, ਸਰਕਾਰ ਨੇ ਆਪਣੇ ਹੁਕਮਾਂ ਨੂੰ ਵਾਪਸ ਲੈਂਦਿਆਂ ਹੋਇਆ, ਨਵੇਂ ਆਦੇਸ਼ ਜਾਰੀ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਦੀ ਛੁੱਟੀ ‘ਤੇ ਲਗਾਈ ਗਈ ਪਾਬੰਦੀ ਹੁਣ ਹਟਾ ਦਿੱਤੀ ਗਈ ਹੈ।
ਸਰਕਾਰ ਨੇ ਇੱਕ ਅਧਿਕਾਰਤ ਆਦੇਸ਼ ਜਾਰੀ ਕਰਕੇ ਸਾਰੇ ਵਿਭਾਗਾਂ ਨੂੰ ਸੂਚਿਤ ਕੀਤਾ ਹੈ ਕਿ ਹੁਣ ਕਰਮਚਾਰੀ ਦੁਬਾਰਾ ਛੁੱਟੀ ਲੈ ਸਕਣਗੇ।
ਇਹ ਫੈਸਲਾ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਪੈਦਾ ਹੋਏ ਤਣਾਅਪੂਰਨ ਹਾਲਾਤ ਤੋਂ ਬਾਅਦ ਲਿਆ ਗਿਆ ਹੈ।