All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਦੇ ਸੈਂਕੜੇ ਅਧਿਆਪਕ ਬਣਨਗੇ ਹੈਡ ਟੀਚਰ/ਸੈਂਟਰ ਹੈਡ ਟੀਚਰ, ਸਿੱਖਿਆ ਵਿਭਾਗ ਵੱਲੋਂ ਅਹਿਮ ਹੁਕਮ ਜਾਰੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪ੍ਰਾਇਮਰੀ ਕਾਡਰ ਵਿੱਚ ਈ ਟੀ ਟੀ ਤੋਂ ਹੈਡ ਟੀਚਰ ,ਹੈਡ ਟੀਚਰ ਤੋਂ ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਉਡੀਕਦੇ ਸੈਂਕੜੇ ਅਧਿਆਪਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਕਿ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਭਰ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੈਂਟਰ ਹੈਡ ਟੀਚਰ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਅਗਲੇ ਹਫਤੇ ਵੱਖ ਵੱਖ ਜਿਲ੍ਹਿਆਂ ਵਿੱਚ ਹੈਡ ਟੀਚਰ, ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਹੋਣ ਦੀਆਂ ਸੰਭਾਵਨਾਵਾਂ ਹਨ।

ਵੱਡੇ ਜਿਲਿਆਂ ਅੰਮ੍ਰਿਤਸਰ, ਗੁਰਦਾਸਪੁਰ , ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਹੈਡ ਟੀਚਰ, ਸੈਂਟਰ ਹੈਡ ਟੀਚਰ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਹੁਣ ਲੰਮੇ ਸਮੇਂ ਤੋਂ ਤਰੱਕੀਆਂ ਦੀ ਆਸ ਲਗਾਈ ਬੈਠੇ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਵੇਗਾ।

 

Leave a Reply

Your email address will not be published. Required fields are marked *