ਚੰਗੀ ਖ਼ਬਰ: ਪੰਜਾਬ ‘ਚ ਵੱਡੇ ਪੱਧਰ ‘ਤੇ ਅਧਿਆਪਕਾਂ ਨੂੰ ਮਿਲਣ ਜਾ ਰਹੀ ਤਰੱਕੀ, ਬਣਨਗੇ ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰ

All Latest NewsNews FlashPunjab News

 

ਤਰੱਕੀਆਂ ਹੋਣ ਨਾਲ ਦੂਰ ਦਰਾਡੇ ਬੈਠੇ ਅਧਿਆਪਕਾਂ ਨੂੰ ਮਿਲੇਗਾ ਬਦਲੀ ਦਾ ਮੌਕਾ- ਮੁੱਖ ਅਧਿਆਪਕ ਯੂਨੀਅਨ 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪ੍ਰਾਇਮਰੀ ਕਾਡਰ ਵਿੱਚ ਈ ਟੀ ਟੀ ਤੋਂ ਹੈਡ ਟੀਚਰ ,ਹੈਡ ਟੀਚਰ ਤੋਂ ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਉਡੀਕਦੇ ਸੈਂਕੜੇ ਅਧਿਆਪਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਕਿ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਹੈ ਟੀਚਰ, ਸੈਂਟਰ ਹੈਡ ਟੀਚਰ ਦੀਆਂ ਅਸਾਮੀਆਂ ਖਾਲੀ ਪਈਆਂ ਹਨ।

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਅਗਲੇ ਹਫਤੇ ਵੱਖ ਵੱਖ ਜਿਲ੍ਹਿਆਂ ਵਿੱਚ ਹੈਡ ਟੀਚਰ ,ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਹੋਣ ਦੀਆਂ ਸੰਭਾਵਨਾਵਾਂ ਹਨ।

ਉਹਨਾਂ ਕਿਹਾ ਕਿ ਵੱਡੇ ਜਿਲਿਆਂ ਅੰਮ੍ਰਿਤਸਰ , ਗੁਰਦਾਸਪੁਰ , ਹੁਸ਼ਿਆਰਪੁਰ ਵਿੱਚ ਵੱਡੀ ਗਿਣਤੀ ਵਿੱਚ ਹੈਡ ਟੀਚਰ ,ਸੈਂਟਰ ਹੈਡ ਟੀਚਰ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਹੁਣ ਲੰਮੇ ਸਮੇਂ ਤੋਂ ਤਰੱਕੀਆਂ ਦੀ ਆਸ ਲਗਾਈ ਬੈਠੇ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਵੇਗਾ।

ਜਥੇਬੰਦੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਰਘਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਪ੍ਰਾਇਮਰੀ ਤੋਂ ਹੈਡ ਟੀਚਰ ਦੀਆਂ ਤਰੱਕੀਆਂ ਹੋਣ ਨਾਲ ਦੂਰ ਦੁਰਾਡੇ ਬੈਠੇ ਅਧਿਆਪਕਾਂ ਨੂੰ ਬਦਲੀ ਦਾ ਮੌਕਾ ਮਿਲੇਗਾ ਅਤੇ ਉਹ ਆਪਣੇ ਘਰਾਂ ਕੋਲ ਵਾਪਸ ਆ ਸਕਣਗੇ।

ਉਹਨਾਂ ਕਿਹਾ ਕਿ ਇਸ ਸਬੰਧੀ ਸੋਮਵਾਰ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਯੋਗ ਅਧਿਆਪਕਾਂ ਦੀਆਂ ਤਰੱਕੀਆਂ ਕਰਵਾਈਆਂ ਜਾਣਗੀਆਂ।

 

Media PBN Staff

Media PBN Staff

Leave a Reply

Your email address will not be published. Required fields are marked *