Punjab Weather: ਮੌਸਮ ਵਿਭਾਗ ਦੀ ਭਵਿੱਖਬਾਣੀ; ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ
Punjab Weather:
ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਤੇਜ਼ ਤੂਫ਼ਾਨ ਨੂੰ ਲੈ ਕੇ ਵੀ ਚੇਤਾਵਨੀ ਦਿੱਤੀ ਹੈ।
ਭਲਕੇ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਦਿੱਲੀ-ਐਨਸੀਆਰ ਵਿੱਚ ਗਰਮੀ ਦੀ ਲਹਿਰ ਵਧਣੀ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ ਸੀ।
ਜਿੱਥੇ ਰਾਜਧਾਨੀ (ਸਫ਼ਦਰਜੰਗ) ਦਾ ਤਾਪਮਾਨ 42.3 ਡਿਗਰੀ ਸੀ, ਉੱਥੇ ਹੀ ਆਯਾ ਨਗਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਨੂੰ ਛੂਹ ਗਿਆ।
ਅੱਜ ਇਸ ਤੋਂ ਵੀ ਵੱਧ ਗਰਮ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਸਮੇਤ ਪੂਰੇ ਉੱਤਰੀ ਭਾਰਤ ਦਾ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਕੁਝ ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ।
ਭਵਿੱਖਬਾਣੀ ਅਨੁਸਾਰ, ਅੱਜ ਕੁੱਝ ਥਾਵਾਂ ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਤੂਫ਼ਾਨ ਆ ਸਕਦਾ ਹੈ। ਇਸ ਸਮੇਂ ਦੌਰਾਨ ਹਵਾਵਾਂ ਦੀ ਗਤੀ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਗਰਮੀ ਪਿਛਲੇ ਸਾਲ ਨਾਲੋਂ ਜ਼ਿਆਦਾ ਹੋ ਸਕਦੀ ਹੈ ਇਸ ਵਾਰ – ਮੌਸਮ ਵਿਭਾਗ
ਮੌਸਮ ਵਿਭਾਗ ਅਨੁਸਾਰ ਇਸ ਵਾਰ ਗਰਮੀ ਪਿਛਲੇ ਸਾਲ ਨਾਲੋਂ ਜ਼ਿਆਦਾ ਹੋ ਸਕਦੀ ਹੈ। ਮਈ ਅਤੇ ਜੂਨ ਵਿੱਚ ਸਥਿਤੀ ਹੋਰ ਵਿਗੜ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਸਿਹਤ ਵਿਭਾਗ ਨੇ ਗਰਮੀ ਅਤੇ ਤੇਜ਼ ਗਰਮੀ ਦੀਆਂ ਲਹਿਰਾਂ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ।
ਸਿਹਤ ਵਿਭਾਗ ਦੀ ਸਲਾਹ
ਸਿਹਤ ਵਿਭਾਗ ਦਾ ਕਹਿਣਾ ਹੈ ਕਿ ਸਕੂਲ ਤੋਂ ਬਾਅਦ, ਛੋਟੇ ਬੱਚੇ ਸਿਰਾਂ ‘ਤੇ ਛਤਰੀਆਂ ਲੈ ਕੇ ਬਾਹਰ ਆਉਂਦੇ ਸਨ ਅਤੇ ਵੱਡੇ ਦੁਪੱਟਾ ਅਤੇ ਟੋਪੀ ਪਾ ਕੇ ਬਾਹਰ ਆਉਂਦੇ ਸਨ। ਦੂਜੇ ਪਾਸੇ, ਜੂਸ ਅਤੇ ਆਈਸ ਕਰੀਮ ਦੀਆਂ ਗੱਡੀਆਂ ‘ਤੇ ਲੋਕਾਂ ਦੀ ਲੰਬੀ ਕਤਾਰ ਸੀ। ਗਰਮੀ ਦੀ ਲਹਿਰ ਦੀ ਸਥਿਤੀ ਸਭ ਤੋਂ ਖਤਰਨਾਕ ਹੈ।
ਇਸ ਨਾਲ ਨਵਜੰਮੇ ਬੱਚਿਆਂ, ਗਰਭਵਤੀ ਔਰਤਾਂ, ਬਜ਼ੁਰਗਾਂ, ਮਜ਼ਦੂਰਾਂ, ਮੋਟੇ ਲੋਕਾਂ, ਮਾਨਸਿਕ ਤੌਰ ‘ਤੇ ਪਰੇਸ਼ਾਨ ਲੋਕਾਂ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਵਧਦੇ ਤਾਪਮਾਨ ਤੋਂ ਰਾਹਤ ਪਾਉਣ ਲਈ, ਲੋਕ ਠੰਡੇ ਜੂਸ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦਾ ਸੇਵਨ ਕਰਨਾ ਪਸੰਦ ਕਰ ਰਹੇ ਹਨ, ਪਰ ਫਿਰ ਵੀ ਖਾਸ ਕਰਕੇ ਨੌਜਵਾਨ ਅਤੇ ਛੋਟੇ ਬੱਚੇ ਚਾਹ, ਕੌਫੀ ਅਤੇ ਤਲੇ ਹੋਏ ਬਾਜ਼ਾਰੀ ਭੋਜਨ ਦਾ ਸੇਵਨ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ- ਬਰਗਰ, ਪੀਜ਼ਾ, ਕੁਲਚਾ, ਹੌਟ ਡਾਗ ਬੱਚਿਆਂ ਦੀ ਸਿਹਤ ਲਈ ਬਿਲਕੁਲ ਵੀ ਚੰਗੇ ਨਹੀਂ ਹਨ। ਇਸ ਦੀ ਬਜਾਏ ਹਲਕਾ ਭੋਜਨ ਖਾਣਾ ਚਾਹੀਦਾ ਹੈ।