ਚੰਡੀਗੜ੍ਹ: ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ
ਚੰਡੀਗੜ੍ਹ
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਚੰਡੀਗੜ੍ਹ ਵਿੱਚ ਵੀ ਭਿਆਨਕ ਗਰਮੀ ਦੇ ਕਾਰਨ ਲੋਕ ਸੜਕਾਂ ਤੇ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।
ਵਧਦੀ ਗਰਮੀ ਦੇ ਵਿਚਾਲੇ ਚੰਡੀਗੜ੍ਹ ਦੇ 120 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 1.5 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਛੁੱਟੀਆਂ 39 ਦਿਨਾਂ ਲਈ ਰਹਿਣਗੀਆਂ ਅਤੇ 30 ਜੂਨ ਤੱਕ ਜਾਰੀ ਰਹਿਣਗੀਆਂ, ਜਿਸ ਤੋਂ ਬਾਅਦ ਸਕੂਲ 1 ਜੁਲਾਈ ਨੂੰ ਦੁਬਾਰਾ ਖੁੱਲ੍ਹਣਗੇ।
ਛੁੱਟੀਆਂ ਦੌਰਾਨ, ਕਲੈਰੀਕਲ ਅਤੇ ਗਰੁੱਪ ਡੀ ਸਟਾਫ਼ ਦੇ ਨਾਲ-ਨਾਲ ਪ੍ਰਿੰਸੀਪਲ ਵਿਭਾਗੀ ਕੰਮ ਸੰਭਾਲਣ ਅਤੇ ਪੱਤਰਾਂ ਦਾ ਜਵਾਬ ਦੇਣ ਲਈ ਨਿਯਮਿਤ ਤੌਰ ‘ਤੇ ਸਕੂਲਾਂ ਦਾ ਦੌਰਾ ਕਰਨਗੇ।
ਇਸ ਤੋਂ ਇਲਾਵਾ, ਅਧਿਆਪਕਾਂ ਨੂੰ ਰੋਸਟਰ ਅਨੁਸਾਰ ਦੋ-ਦੋ ਦਿਨ ਡਿਊਟੀ ਵੀ ਲਗਾਈ ਜਾਵੇਗੀ। ਇਹ ਧਿਆਨ ਦੇਣ ਯੋਗ ਹੈ ਕਿ ਪਿਛਲੇ ਸਾਲ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 21 ਮਈ ਤੋਂ 30 ਜੂਨ ਤੱਕ ਐਲਾਨੀਆਂ ਗਈਆਂ ਸਨ।