All Latest NewsNews FlashPunjab News

ਵੱਡੀ ਖਬਰ: ਪੰਜਾਬ ਸਰਕਾਰ ਦੇ ਵੱਲੋਂ ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ

 

ਚੰਡੀਗੜ੍ਹ

ਪੰਜਾਬ ਸਰਕਾਰ ਦੇ ਹੁਕਮਾਂ ਦੇ ਬਾਵਜੂਦ ਇੰਤਕਾਲ ਨਾ ਕਰਨ ਵਾਲੇ ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੀ ਖੈਰ ਨਹੀਂ ਹੈ। ਸਰਕਾਰ ਇਨ੍ਹਾਂ ਤਹਿਸੀਲਦਾਰਾਂ ਖਿਲਾਫ ਕਾਰਵਾਈ ਕਰਨ ਦੇ ਮੁੜ ਵਿੱਚ ਹੈ। ਇਸ ਸਬੰਧੀ ਸਰਕਾਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਪੱਤਰ ਲਿਖਿਆ ਗਿਆ ਹੈ।

ਮਾਲ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮਾਂ-ਹੱਦ ਤੋਂ ਵੱਧ ਪੈਂਡਿੰਗ ਇੰਤਕਾਲ ਰੱਖਣ ਦੇ ਮਾਮਲੇ ’ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਪੈਂਡਿੰਗ ਇੰਤਕਾਲ ਪੂਰੇ ਕਰਨ ਨੂੰ ਲੈ ਕੇ ਪੰਜ ਵਾਰ ਵੀਡਿਓ ਕਾਨਫ਼ਰੰਸ ਕਰਨ ਦੇ ਬਾਵਜੂਦ ਇੰਤਕਾਲ ਪੈਂਡਿੰਗ ਹੀ ਚੱਲ ਰਹੇ ਹਨ।

ਉਨ੍ਹਾਂ ਡੀਸੀਜ਼ ਨੂੰ ਪੈਂਡਿੰਗ ਇੰਤਕਾਲਾਂ ਦੀ ਸੂਚਨਾ ਤੁਰੰਤ ਭੇਜਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਸਜ਼ਾ ਦੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾ ਸਕੇ।

Leave a Reply

Your email address will not be published. Required fields are marked *