All Latest NewsNews FlashPunjab News

ਵੱਡੀ ਖ਼ਬਰ: ਭਾਈ ਜਗਤਾਰ ਸਿੰਘ ਹਵਾਰਾ ਸਾਰੇ ਕੇਸਾਂ ‘ਚੋਂ ਬਰੀ; ਜਲਦ ਆਉਣਗੇ ਜੇਲ੍ਹ ਤੋਂ ਬਾਹਰ?

 

Punjab News-

ਪੰਜਾਬ ਦੇ ਸਾਬਕਾ ਸੀਐੱਮ ਬੇਅੰਤ ਸਿੰਘ ਕਤਲ ਕਾਂਡ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਅੱਜ ਆਖ਼ਰੀ ਕੇਸ ਵਿਚੋਂ ਵੀ ਬਰੀ ਹੋ ਗਏ।

ਮੋਹਾਲੀ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੰਦਿਆਂ ਹੋਇਆ, ਆਖ਼ਰੀ ਕੇਸ ਵਿਚੋਂ ਵੀ ਬਰੀ ਕਰ ਦਿੱਤਾ ਗਿਆ। ਹਵਾਰਾ ਦੇ ਸਾਰੇ ਕੇਸਾਂ ਵਿਚੋਂ ਬਰੀ ਹੋਣ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਹੁਣ ਹਵਾਰਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 2005 ਵਿੱਚ ਖਰੜ ਸਦਰ ਥਾਣੇ ਵਿੱਚ ਦਰਜ ਵਿਸਫੋਟਕ ਅਤੇ ਅਸਲਾ ਐਕਟ ਨਾਲ ਸਬੰਧਤ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਦੀ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਈ। ਹਵਾਰਾ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ। ਅਦਾਲਤ ਨੇ ਹਵਾਰਾ ਨੂੰ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25, 54 ਅਤੇ 59 ਤਹਿਤ ਦਰਜ ਮਾਮਲੇ ਵਿੱਚੋਂ ਬਰੀ ਕਰ ਦਿੱਤਾ।

ਵਕੀਲ ਨੇ ਕਿਹਾ – ਸਬੂਤਾਂ ਦੀ ਘਾਟ ਕਾਰਨ ਬਰੀ

ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਫੈਸਲੇ ਤੋਂ ਬਾਅਦ ਕਿਹਾ ਕਿ ਪੁਲਿਸ ਨਾ ਤਾਂ ਹਵਾਰਾ ਨੂੰ ਗ੍ਰਿਫ਼ਤਾਰ ਕਰਨ ਦੇ ਯੋਗ ਸੀ ਅਤੇ ਨਾ ਹੀ ਉਸ ਤੋਂ ਕੋਈ ਵਿਸਫੋਟਕ ਜਾਂ ਹਥਿਆਰ ਬਰਾਮਦ ਹੋਏ ਸਨ। ਵਕੀਲ ਨੇ ਕਿਹਾ, “ਅਦਾਲਤ ਨੇ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਇਹ ਕਾਨੂੰਨ ਅਤੇ ਸੱਚਾਈ ਦੀ ਜਿੱਤ ਹੈ।”

 

Leave a Reply

Your email address will not be published. Required fields are marked *