All Latest NewsNews FlashPunjab News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਨਤੀਜੇ ਰਹੇ ਸ਼ਾਨਦਾਰ

 

ਪੰਜਾਬ ਨੈੱਟਵਰਕ, ਪਟਿਆਲਾ

ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਦਸਵੀਂ ਅਤੇ ਅੱਠਵੀਂ ਦੇ ਨਤੀਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਪਟਿਆਲਾ ਸ਼੍ਰੀ ਸੰਜੀਵ ਸ਼ਰਮਾ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਨਤੀਜੇ ਸ਼ਾਨਦਾਰ ਰਹੇ। ਸੈਸ਼ਨ ਮਾਰਚ 2025 ਦੇ ਅੱਠਵੀਂ ਅਤੇ ਦਸਵੀਂ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਕਾਮਯਾਬੀ ਦੇ ਨਵੇਂ ਮਿਆਰ ਸਥਾਪਿਤ ਕੀਤੇ। ਸਕੂਲ ਦੇ ਪ੍ਰਿੰਸੀਪਲ ਸ. ਜਗਦੀਸ਼ ਸਿੰਘ ਨੇ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਯੋਗ ਅਗਵਾਈ ਸਦਕਾ ਹੀ ਸੰਭਵ ਹੋ ਸਕੇ ਹਨ। ਅੱਠਵੀਂ ਜਮਾਤ ਦੀ ਪ੍ਰੀਖਿਆ 109 ਵਿਦਿਆਰਥੀਆਂ ਨੇ ਦਿੱਤੀ ਅਤੇ ਸਾਰੇ ਵਿਦਿਆਰਥੀ ਹੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ।

ਅੱਠਵੀਂ ਜਮਾਤ ਦੀ ਹਰਮਨਪ੍ਰੀਤ ਕੌਰ ਨੇ 600 ਵਿੱਚੋਂ 552 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰੋਜ ਬਾਲਾ ਨੇ 525 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਬਲਵਿੰਦਰ ਸਿੰਘ ਨੇ 522 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪਰਮੀਤ ਕੌਰ ਨੇ ਸਾਇੰਸ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਦਸਵੀਂ ਜਮਾਤ ਦੀ ਪ੍ਰੀਖਿਆ 106 ਵਿਦਿਆਰਥੀਆਂ ਨੇ ਦਿੱਤੀ। ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਦਸਵੀਂ ਦੀ ਵਿਦਿਆਰਥਣ ਭਾਵਨਾ ਨੇ 650 ਵਿੱਚੋਂ 543 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਹਰਮਨਜੀਤ ਸਿੰਘ ਨੇ 536 ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਖੁਸ਼ੀ ਨੇ 515 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਦੋਵੇਂ ਜਮਾਤਾਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸਕੂਲਾਂ ਦੀ ਉਚਿਤ ਪੜ੍ਹਾਈ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਦ੍ਰਿੜਤਾ ਦੀ ਝਲਕ ਦਿਖਾਈ ਦਿੱਤੀ।

ਇਸੇ ਸੈਸ਼ਨ ਦੌਰਾਨ ਐਨ ਐਮ ਐਮ ਐਸ (NMMS) ਦੀ ਪ੍ਰੀਖਿਆ ਵਿੱਚੋਂ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 105 ਅੰਕ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ। ਸਕੂਲ ਦੇ ਪ੍ਰਿੰਸੀਪਲ ਸ. ਜਗਦੀਸ਼ ਸਿੰਘ ਨੇ ਸਾਰੇ ਵਿਦਿਆਰਥੀਆਂ ,ਅਧਿਆਪਕਾਂ ਅਤੇ ਮਾਪਿਆਂ ਨੂੰ ਸ਼ਾਨਦਾਰ ਨਤੀਜਿਆਂ ਦੀ ਮੁਬਾਰਕਬਾਦ ਦਿੱਤੀ। ਉਹਨਾਂ ਨੇ ਕਿਹਾ ਕਿ ਇਹ ਨਤੀਜੇ ਸਾਬਿਤ ਕਰਦੇ ਹਨ ਕਿ ਸਰਕਾਰੀ ਸਕੂਲ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ। ਸਕੂਲ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆ ਗਈਆਂ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦਾ ਸਮੂਹ ਸਟਾਫ ਹਾਜ਼ਰ ਸੀ। ਸਮੂਹ ਸਟਾਫ ਨੇ ਆਪਣੇ ਵਿਦਿਆਰਥੀਆਂ ਦੀ ਕਾਮਯਾਬੀ ਤੇ ਮਾਣ ਮਹਿਸੂਸ ਕੀਤਾ।

 

 

Leave a Reply

Your email address will not be published. Required fields are marked *