All Latest NewsNews FlashPunjab News

ਵੱਡੀ ਖ਼ਬਰ: ਸਿੱਖਿਆ ਵਿਭਾਗ ਵੱਲੋਂ ਸਕੂਲ ਪ੍ਰਿੰਸੀਪਲ ਸਸਪੈਂਡ, ਲੇਡੀ ਮੁਲਾਜ਼ਮ ਦੁਰਵਿਵਹਾਰ ਕਰਨ ਦਾ ਦੋਸ਼

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸਕੂਲ ਪ੍ਰਿੰਸੀਪਲ ਨੂੰ ਲੇਡੀ ਮੁਲਾਜ਼ਮ ਦੇ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ।

ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਮੁਤਾਬਿਕ, ਗੌਤਮ ਖੁਰਾਣਾ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ, ਫਾਜਿਲਕਾ ਨੂੰ ਡਾਇਰੈਕਟਰ ਐਸਸੀਈਆਰਟੀ ਦੀ ਮੌਜੂਦਗੀ ਵਿੱਚ ਸਿੰਗਾਪੁਰ ਵਿਖੇ ਟ੍ਰੇਨਿੰਗ ਦੌਰਾਨ ਲੇਡੀ ਟੂਰ ਗਾਇਡ ਨਾਲ ਦੁਰਵਿਵਹਾਰ ਕਰਨ ਅਤੇ ਆਪਣੀ ਡਿਊਟੀ ਪ੍ਰਤੀ ਗੈਰ ਜਿੰਮੇਵਾਰੀ ਵਰਤਣ ਕਾਰਨ ਪੰਜਾਬ ਸਿਵਲ ਸੇਵਾਵਾਂ ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।

ਮੁਅੱਤਲੀ ਦੌਰਾਨ ਉਸਦਾ ਹੈੱਡ ਕੁਆਰਟਰ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵਿਖੇ ਹੋਵੇਗਾ।

 

Leave a Reply

Your email address will not be published. Required fields are marked *