All Latest NewsNews FlashPunjab News

ਪੰਜਾਬ ‘ਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ-44 ਦੇ ਬੀਜ ‘ਤੇ ਸਰਕਾਰ ਨੇ ਲਾਈ ਪਾਬੰਦੀ

 

ਸ੍ਰੀ ਮੁਕਤਸਰ ਸਾਹਿਬ

ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਹੁਕਮਾਂ ਤਹਿਤ ਸਾਉਣੀ—2025 ਦੋਰਾਨ ਸੂਬੇ ਵਿੱਚ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ—44 ਬੀਜ ਦੀ ਵਿਕਰੀ/ਬਿਜਾਈ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹੇ ਅਧੀਨ ਗਠਿਤ ਜ਼ਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਟੀਮ ਵੱਲੋਂ ਬਲਾਕ ਮਲੋਟ ਦੀਆਂ ਬੀਜ ਫਰਮਾਂ ਦੀ ਚੈਕਿੰਗ ਕੀਤੀ ਗਈ। ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵੱਲੋ ਬੀਜ ਵਿਕਰੇਤਾ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ—44 ਦੇ ਬੀਜਾਂ ਦੀ ਸੇਲ ਨਾ ਕੀਤੀ ਜਾਵੇ।

ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਬੀਜ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਾਲ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ—44 ਦੀ ਬਿਜਾਈ ਤੋਂ ਗੁਰੇਜ ਕਰਨ।

ਇਸ ਸਬੰਧੀ ਵਿਸਥਾਰ ਵਿੱਚ ਦੱਸਿਆ ਗਿਆ ਕਿ ਹਾਈਬ੍ਰਿਡ ਕਿਸਮਾਂ ਦੀ ਜਿਨਸ ਵਿੱਚ ਐਫ.ਸੀ.ਆਈ ਵੱਲੋਂ ਨਿਰਧਾਰਤ ਮਾਪਦੰਡਾਂ ਦੇ ਮੁਕਾਬਲੇ ਜ਼ਿਆਦਾ ਟੋਟਾ ਆਉਂਦਾ ਹੈ, ਜਿਸ ਕਾਰਨ ਕਿਸਾਨਾਂ ਨੁੰ ਮੰਡੀ ਵਿੱਚ ਘੱਟ ਭਾਅ ਮਿਲਦਾ ਹੈ ਅਤੇ ਖੱਜਲ ਖੁਆਰੀ ਜ਼ਿਆਦਾ ਹੁੰਦੀ ਹੈ।

ਜਦਕਿ ਪੂਸਾ—44 ਪੱਕਣ ਵਿੱਚ ਵੱਧ ਸਮਾਂ ਲੈਂਦੀ ਹੈ, ਜਿਸ ਨਾਲ ਪਾਣੀ ਦੀ ਖਪਤ ਵੱਧ ਹੁੰਦੀ ਹੈ ਅਤੇ ਕਟਾਈ ਉਪਰੰਤ ਪਰਾਲ ਵੀ ਜਿਆਦਾ ਛੱਡਦੀ ਹੈ। ਪੂਸਾ—44 ਕਿਸਮ ਦੇ ਖੇਤਾਂ ਵਿੱਚ ਝੁਲਸ ਰੋਗ ਅਤੇ ਕੀੜੇ—ਮਕੌੜਿਆਂ ਦਾ ਵੱਧ ਹਮਲਾ ਦੇਖਣ ਨੂੰ ਮਿਲਦਾ ਹੈ।

 

Leave a Reply

Your email address will not be published. Required fields are marked *