ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਚ ਸ਼ਾਮਲ ਜਥੇਬੰਦੀਆਂ ਵੱਲੋਂ ਸੂਬਾਈ ਕਨਵੈਂਸ਼ਨ ਦੀਆਂ ਤਿਆਰੀਆਂ

All Latest NewsNews FlashPunjab News

 

ਲੁਧਿਆਣਾ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ22 ਬੀ ਚੰਡੀਗੜ੍ਹ ਅਤੇ ਏਟਕ ਨਾਲ ਸਬੰਧਿਤ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ ਇੱਕ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਹੇਠ ਹੋਈ।

ਇਸ ਮੀਟਿੰਗ ਨੂੰ ਵੱਖ ਵੱਖ ਜਥੇਬੰਦੀਆਂ ਦੇ ਸੂਬਾਈ ਆਗੂਆਂ ਸਾਥੀ ਚਰਨ ਸਿੰਘ ਸਰਾਭਾ, ਸੁਰਿੰਦਰ ਕੁਮਾਰ ਪੁਆਰੀ,ਜਗਦੀਸ਼ ਸਿੰਘ ਚਾਹਲ, ਅਵਤਾਰ ਸਿੰਘ ਗਗੜਾ,ਗੁਰਪ੍ਰੀਤ ਸਿੰਘ ਮੰਗਵਾਲ, ਗੁਰਮੇਲ ਸਿੰਘ ਮੈਲਡੇ, ਪ੍ਰੇਮ ਚਾਵਲਾ, ਦੀਦਾਰ ਸਿੰਘ ਪੱਟੀ , ਰਣਦੀਪ ਸਿੰਘ ਫਤਿਹਗੜ੍ਹ ਸਾਹਿਬ,ਅਮਰੀਕ ਸਿੰਘ ਮਸੀਤਾਂ, ਮੇਲਾ ਸਿੰਘ ਪੁੰਨਾਂਵਾਲ, ਚਮਕੌਰ ਸਿੰਘ ਬਰਮੀ,ਪ੍ਰਵੀਨ ਕੁਮਾਰ ਲੁਧਿਆਣਾ,ਕੁਲਵੰਤ ਸਿੰਘ ਚਾਨੀ, ਜਸਪਾਲ ਸਿੰਘ ਗਡਹੇੜਾ, ਡਿੰਪਲ ਰੁਹੇਲਾ ਨੇ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਇਸ ਤੋਂ ਇਲਾਵਾ 1 ਜੂਨ 2025 ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਨੇੜੇ ਬੱਸ ਸਟੈਂਡ ਮੋਗਾ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਨੂੰ ਸਫਲ ਬਣਾਉਣ ਲਈ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਇਸ ਦੇ ਨਾਲ ਹੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਮਜਬੂਤੀ ਲਈ ਪਿਛਲੀ ਮੀਟਿੰਗ ਵਿੱਚ ਕੀਤੇ ਫੈਂਸਲਿਆਂ ਦਾ ਲੇਖਾ ਜੋਖਾ ਕੀਤਾ ਗਿਆ। ਇਸ ਦੇ ਨਾਲ ਹੀ 10 ਕੇਂਦਰੀ ਟਰੇਡ ਯੂਨੀਅਨ /ਫੈਡਰੇਸ਼ਨਾਂ ਦੇ ਸੱਦੇ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ 20 ਮਈ ਨੂੰ ਵੱਖ ਪੱਧਰ ਤੇ ਹੋਣ ਵਾਲੀਆਂ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਮੂਹ ਕੱਚੇ,ਠੇਕਾ ਆਧਾਰਤ , ਆਊਟ ਸੋਰਸ ਮੁਲਾਜ਼ਮ ਅਤੇ ਸਕੀਮ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਡੀ ਏ ਦੀਆਂ ਬਕਾਇਆ ਪਈਆਂ 13 ਫੀਸਦੀ ਚਾਰ ਕਿਸਤਾਂ ਤੁਰੰਤ ਦਿੱਤੀਆਂ ਜਾਣ, ਮਿਤੀ 1 ਜਨਵਰੀ 2026 ਤੋਂ ਪੰਜਾਬ ਦੇ ਸੱਤਵੇਂ ਪੇਅ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇ।

ਪਰਖ ਕਾਲ ਦੇ ਸਮੇਂ ਦੌਰਾਨ ਪੂਰੀਆਂ ਤਨਖਾਹਾਂ ਦੇਣ ਸਬੰਧੀ ਅਤੇ 17 ਜੁਲਾਈ 2020 ਦੇ ਪੱਤਰ ਸਬੰਧੀ ਮਾਨਯੋਗ ਉੱਚ ਅਦਾਲਤ ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ,ਬੰਦ ਕੀਤੀ ਏਸੀਪੀ ਸਕੀਮ ਅਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ 37 ਭੱਤੇ ਤਰੰਤ ਲਾਗੂ ਕੀਤੇ ਜਾਣ,200 ਰੁਪੈ ਮਹੀਨਾਂ ਜੰਜੀਆ ਟੈਕਸ ਦੀ ਕਟੌਤੀ‌‌ ਬੰਦ ਕੀਤੀ ਜਾਵੇ,ਵਿਭਾਗਾਂ ਦਾ ਨਿੱਜੀ ਕਰਨ ਬੰਦ ਕਰਨ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਪੰਧੇਰ, ਸੁਰਿੰਦਰ ਸਿੰਘ ਬੈਂਸ, ਵਿਨੋਦ ਕੁਮਾਰ, ਅਮਨਦੀਪ ਸਿੰਘ ਬੁਢਲਾਡਾ,ਸੰਜੀਵ ਕੁਮਾਰ ਸ਼ਰਮਾ ਲੁਧਿਆਣਾ,ਚਰਨ ਸਿੰਘ ਤਾਜਪੁਰੀ, ਜਸਪਾਲ ਸੰਧੂ,ਜੋਰਾ ਸਿੰਘ ਮਨਸੂਰਾਂ ਤੇ ਜੀਤ ਸਿੰਘ ਲੁਧਿਆਣਾ ਆਦਿ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *