ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਇਨ੍ਹਾਂ ਫ਼ੈਸਲਿਆਂ ‘ਤੇ ਲੱਗੇਗੀ ਮੋਹਰ!
ਪੰਜਾਬ ਨੈਟਵਰਕ ਚੰਡੀਗੜ੍ਹ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 23 ਮਈ ਦਿਨ ਸ਼ੁਕਰਵਾਰ ਨੂੰ ਹੋਣ ਜਾ ਰਹੀ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੀਐਮ ਰਿਹਾਇਸ਼ ਤੇ ਸਵੇਰੇ 11 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਮੀਟਿੰਗ ਦੇ ਵਿੱਚ ਵੱਡੇ ਫੈਸਲੇ ਲੈ ਸਕਦੀ ਹੈ।
ਜਾਣਕਾਰੀ ਦੇ ਅਨੁਸਾਰ ਇਸ ਮੀਟਿੰਗ ਦੇ ਵਿੱਚ ਬੀਬੀਐਮਬੀ ਸਮੇਤ ਹੋਰਨਾਂ ਮੁੱਦਿਆਂ ‘ਤੇ ਵਿਚਾਰ ਚਰਚਾ ਹੋ ਸਕਦੀ ਹੈ।
ਦੱਸਣਾ ਬਣਦਾ ਹੈ ਕਿ, ਆਉਂਦੇ ਦਿਨਾਂ ਦੇ ਵਿੱਚ ਲੁਧਿਆਣਾ ਪੱਛਮੀ ਦੀ ਜਿਮਣੀ ਚੋਣ ਵੀ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਲਈ ਕੋਈ ਵੱਡੇ ਪ੍ਰੋਜੈਕਟ ਦਾ ਐਲਾਨ ਕਰ ਸਕਦੀ ਹੈ, ਖਾਸ ਕਰ ਲੁਧਿਆਣਾ ਵਾਸੀਆਂ ਲਈ।
ਇੱਕ ਸਰਕਾਰੀ ਸੂਤਰ ਨੇ ਸਾਨੂੰ ਦੱਸਿਆ ਕਿ ਪੰਜਾਬ ਸਰਕਾਰ ਇਸ ਮੀਟਿੰਗ ਵਿੱਚ ਨੌਕਰੀਆਂ ਬਾਰੇ ਕੋਈ ਵੱਡਾ ਫੈਸਲਾ ਲੈ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੁਝ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹਨ, ਜਿਨਾਂ ਬੀਬੀਐਮਬੀ ਵੀ ਇੱਕ ਹੈ। ਅਸਾਮੀਆਂ ਭਰਨ ਵਾਸਤੇ ਸਰਕਾਰ ਇਸ ਕੈਬਨਿਟ ਮੀਟਿੰਗ ਵਿੱਚ ਫੈਸਲਾ ਲੈ ਸਕਦੀ ਹੈ।
ਉੱਥੇ ਹੀ ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਾਜ਼ਮਾਂ ਦੇ ਹੱਕ ਵਿੱਚ ਵੀ ਇਸ ਮੀਟਿੰਗ ਦੇ ਵਿੱਚ ਫੈਸਲਾ ਹੋ ਸਕਦਾ ਹੈ।