All Latest NewsNews FlashPunjab News

ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ।

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਆਸ ਪਾਸ ਦੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਗਿਆ ਹੈ।

ਸੁਰੱਖਿਆ ਪਹਿਰਾ ਅਦਾਲਤ ਦੇ ਨੇੜੇ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੰਬਨਿਰੋਧਕ ਦਸਤੇ ਵੀ ਮੌਕੇ ਤੇ ਪਹੁੰਚ ਗਏ ਹਨ, ਜਿਨ੍ਹਾਂ ਦੇ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਉਥੇ ਹੀ ਚੰਡੀਗੜ੍ਹ ਪੁਲਿਸ ਦਾ ਸਾਈਬਰ ਸੈੱਲ ਈਮੇਲ ਦਾ ਬੈੱਕਐਂਡ ਡਾਟਾ ਫਰੋਲ ਰਿਹਾ ਹੈ ਤਾਂ, ਜੋ ਅਸਲੀ ਮਾਸਟਰਮਾਈਂਡ ਦਾ ਪਤਾ ਲੱਗ ਸਕੇ।


ਹਾਈ ਕੋਰਟ ਪਾਰਕਿੰਗ ਅਤੇ ਏਲਾਂਟੇ ਮਾਲ ਵੀ ਕਰਵਾ ਲਿਆ ਗਿਆ ਖਾਲੀ

ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਾਰਕਿੰਗ ਖਾਲੀ ਕਰ ਦਿੱਤੀ ਗਈ ਹੈ, ਅਤੇ ਸੁਰੱਖਿਆ ਕਾਰਨਾਂ ਕਰਕੇ ਏਲਾਂਟੇ ਮਾਲ ਨੂੰ ਵੀ ਖਾਲੀ ਕਰਵਾ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਫਿਲਹਾਲ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਾਰੇ ਸੁਰੱਖਿਆ ਉਪਾਅ ਯਕੀਨੀ ਬਣਾਏ ਜਾ ਰਹੇ ਹਨ।

ਖ਼ਬਰ ਅਪਡੇਟ ਹੋ ਰਹੀ ਹੈ……

 

Leave a Reply

Your email address will not be published. Required fields are marked *