All Latest NewsNews FlashPunjab News

ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਗ੍ਰਿਫ਼ਤਾਰ ਔਰਤਾਂ ਦੀ ਜਾਣਕਾਰੀ ਜਨਤਕ ਕਰਨ ਦੀ ਮੰਗ: ਇਸਤਰੀ ਜਾਗ੍ਰਿਤੀ ਮੰਚ

 

ਦਲਜੀਤ ਕੌਰ, ਚੰਡੀਗੜ੍ਹ

ਇਸਤਰੀ ਜਾਗ੍ਰਿਤੀ ਮੰਚ ਸੂਬਾ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ, ਦਿਲਜੀਤ ਕੌਰ, ਬਲਵਿੰਦਰ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੰਗਰੂਰ ਬੀੜ ਐਸਵਾਨ ਜਾ ਰਹੀਆਂ ਬੇਜ਼ਮੀਨੇ ਮਜ਼ਦੂਰ ਔਰਤਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਨੇ ਗ੍ਰਿਫ਼ਤਾਰ ਕਰਕੇ ਆਪਣਾ ਅਖੌਤੀ ਔਰਤ ਪੱਖੀ ਨਕਾਬ ਲਾਹ ਮਾਰਿਆ ਹੈ।

ਸੰਗਰੂਰ ਵਿਖੇ ਬੀੜ ਐਸਵਾਨ ਦੀ 927 ਏਕੜ ਜ਼ਮੀਨ ਉੱਤੇ ਆਪਣਾ ਹੱਕ ਲੈਣ ਲਈ ਜਾ ਰਹੀਆਂ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਕੰਮੀਆਂ ਦੇ ਹੱਕ ਵਿੱਚ ਢੋਂਗ ਕਰਨ ਵਾਲੇ ਮੁੱਖ ਮੰਤਰੀ ਦਾ ਹੀਜ ਪਿਆਜ਼ ਨੰਗਾ ਹੋ ਗਿਆ ਹੈ। ਸੰਗਰੂਰ ਪ੍ਰਸ਼ਾਸਨ ਨੇ ਬੀੜ ਐਸਵਾਨ ਜ਼ਮੀਨ ਵੱਲ ਵੱਧ ਰਹੀਆਂ ਸੈਂਕੜੇ ਔਰਤਾਂ ਨੂੰ ਵੱਖ ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ।

ਕੁੱਝ ਲੋਕਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਸੈਕੜੇਂ ਔਰਤਾਂ ਨੂੰ ਸੰਗਰੂਰ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਕਰਨ ਉਪਰੰਤ ਜੇਲ ਵਿੱਚ ਭੇਜ ਦਿੱਤਾ। ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਬਠਿੰਡਾ ਜੇਲ੍ਹ ਵਿੱਚ ਬਹੁਤ ਸਾਰੀਆਂ ਔਰਤਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ ਪ੍ਰੰਤੂ ਬਾਕੀ ਔਰਤਾਂ ਨੂੰ ਕਿਸ ਜਗ੍ਹਾ ਕੈਦ ਕਰਕੇ ਰੱਖਿਆ, ਪ੍ਰਸ਼ਾਸਨ ਉਹ ਦੱਸਣ ਲਈ ਤਿਆਰ ਨਹੀਂ।

ਇਸਤਰੀ ਜਾਗ੍ਰਿਤੀ ਮੰਚ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤੀਆ ਔਰਤਾਂ ਦੀ ਗਿਣਤੀ ਜਨਤਕ ਕਰੇ ਅਤੇ ਉਹਨਾਂ ਨੂੰ ਕਿਹੜੀ ਕਿਹੜੀ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ ਦੱਸਿਆ ਜਾਵੇ ਤਾਂ ਕਿ ਫ਼ਿਕਰਮੰਦ ਪਰਿਵਾਰਾਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੇ ਸਹੀ ਸਲਾਮਤ ਹੋਣ ਦੀ ਜਾਣਕਾਰੀ ਮਿਲ ਸਕੇ।

ਉਨ੍ਹਾਂ ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਔਰਤ ਨੂੰ ਕਿਸੇ ਕਿਸਮ ਦਾ ਨੁਕਸਾਨ ਪਹੁੰਚਾਇਆ ਤਾਂ ਭਗਵੰਤ ਮਾਨ ਸਰਕਾਰ ਅਤੇ ਪ੍ਰਸ਼ਾਸਨ ਇਸ ਦੇ ਸਿੱਟੇ ਭੁਗਤਣ ਲਈ ਤਿਆਰ ਰਹੇ।

 

Leave a Reply

Your email address will not be published. Required fields are marked *