Punjab News: ਲੱਖ ਰੁਪਏ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ਥਾਣੇਦਾਰ ਵਿਚੋਲੇ ਸਮੇਤ ਗ੍ਰਿਫਤਾਰ

All Latest NewsNews FlashPunjab News

 

Punjab News:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਗਿਆਨਾ ਅਤੇ ਉਸ ਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1 ਲੱਖ5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸ ਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ।

ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸ ਦੀ ਦੁਕਾਨ ’ਤੇ ਆਇਆ ਅਤੇ ਉਸ ਨੂੰ ਕਿਹਾ ਕਿ ਉਹ ਉਸ ਦੇ ਪੁੱਤਰ ਦੀ ਗ੍ਰਿਫ਼ਤਾਰੀ ਦੌਰਾਨ ਉਸ ਦੀ ਤਲਾਸ਼ੀ ਸਮੇਂ ਪੁਲਿਸ ਕੋਲ ਰੱਖਿਆ ਸੋਨਾ ਛੱਡ ਸਕਦਾ ਹੈ ਬਸ਼ਰਤੇ ਇਸ ਕੰਮ ਦੇ ਬਦਲੇ ਉਸ ਨੂੰ 2 ਲੱਖ ਰੁਪਏ ਰਿਸ਼ਵਤ ਵਜੋਂ ਅਦਾ ਕੀਤੇ ਜਾਣ।

ਸ਼ਿਕਾਇਤਕਰਤਾ ਨੇ ਕਿਹਾ ਕਿ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕਰਨ ’ਤੇ ਰਾਮ ਸਿੰਘ ਨੇ ਆਪਣੇ ਲਈ 5 ਹਜ਼ਾਰ ਰੁਪਏ ਅਤੇ ਆਪਣੇ ਬੌਸ (ਏ.ਐਸ.ਆਈ.) ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੌਰਾਨ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਵਿਜੀਲੈਂਸ ਕੋਲ ਪੇਸ਼ ਕੀਤਾ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1ਲੱਖ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *