All Latest NewsNews FlashPunjab News

Punjab Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ… ਅਸਮਾਨੀ ਬਿਜਲੀ ਡਿੱਗਣ ਦੀ ਵੀ ਚੇਤਾਵਨੀ

 

Punjab Weather Alert- ਪੰਜਾਬ ਦਾ ਮੌਸਮ ਬਦਲਣ ਵਾਲਾ ਹੈ। ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।

ਰਾਜ ਦੇ 16 ਜ਼ਿਲ੍ਹਿਆਂ ਵਿਚ ਧੂੜ ਭਰੀ ਹਨੇਰੀ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (Punjab Weather Alert) ਚੱਲ ਸਕਦੀਆਂ ਹਨ, ਜਿਸ ਨਾਲ ਜਨ ਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

23, 24 ਅਤੇ 25 ਮਈ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 26 ਮਈ ਨੂੰ ਕੁਝ ਥਾਵਾਂ ‘ਤੇ ਦੁਬਾਰਾ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਦੱਖਣੀ ਅਤੇ ਪੱਛਮੀ ਭਾਰਤ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ। ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਰਾਜ ਦੇ ਮਰਾਠਵਾੜਾ ਖੇਤਰ ਵਿਚ ਕੁਦਰਤ ਦਾ ਕਹਿਰ ਹੋਰ ਵੀ ਭਿਆਨਕ ਰਿਹਾ ਹੈ।

ਹੁਣ ਤੱਕ ਬੇਮੌਸਮੀ ਬਾਰਿਸ਼ ਕਾਰਨ ਇਸ ਖੇਤਰ ਵਿੱਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹਜ਼ਾਰਾਂ ਏਕੜ ਜ਼ਮੀਨ ‘ਤੇ ਖੜ੍ਹੀਆਂ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਲਗਭਗ 600 ਪਿੰਡ ਪ੍ਰਭਾਵਿਤ ਹੋਏ ਹਨ।

 

Leave a Reply

Your email address will not be published. Required fields are marked *