ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ AAP ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ
ਪੰਜਾਬ ਨੈੱਟਵਰਕ ਚੰਡੀਗੜ੍ਹ
ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜ਼ੀਲੈਂਸ ਦੇ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਅੱਜ ਸਵੇਰ ਤੋਂ ਹੀ ਵਿਜੀਲੈਂਸ ਦੀਆਂ ਟੀਮਾਂ ਰਮਨ ਅਰੋੜਾ ਦੀ ਰਿਹਾਇਸ਼ ‘ਤੇ ਪਹੁੰਚੀਆਂ ਹੋਈਆਂ ਸਨ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਛਾਣਬੀਣ ਕਰ ਰਹੀਆਂ ਸਨ।
ਇਸ ਬਾਰੇ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਬਕਾਇਦਾ ਜਾਣਕਾਰੀ ਦਿੱਤੀ ਗਈ ਸੀ ਕਿ, ਵਿਧਾਇਕ ਰਮਨ ਅਰੋੜਾ ਦੇ ਵੱਲੋਂ ਕਥਿਤ ਤੌਰ ਤੇ ਭ੍ਰਿਸ਼ਟਾਚਾਰ ਕਰਕੇ ਲੋਕਾਂ ਦੇ ਨਾਲ ਠੱਗੀ ਮਾਰੀ ਹੈ।
ਦੱਸ ਦਈਏ ਕਿ ਸਵੇਰ ਤੋਂ ਲੈ ਕੇ ਸ਼ਾਮ ਕਰੀਬ 4 ਵਜੇ ਤੱਕ ਰਮਨ ਅਰੋੜਾ ਦੇ ਘਰ ਵਿਜੀਲੈਂਸ ਟੀਮ ਰਹੀ ਅਤੇ ਉਨਾਂ ਦੇ ਵੱਲੋਂ ਜਿੱਥੇ ਘਰ ਦੀ ਤਲਾਸ਼ੀ ਲਈ ਗਈ, ਉੱਥੇ ਹੀ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਨੋਟ ਗਿਨਣ ਵਾਲੀਆਂ ਤਿੰਨ ਚਾਰ ਮਸ਼ੀਨਾਂ ਵੀ ਅਰੋੜਾ ਦੇ ਘਰ ਵਿਜੀਲੈਂਸ ਲੈ ਕੇ ਗਈ।
ਸ਼ਾਮ ਚਾਰ ਵਜੇ ਦੇ ਕਰੀਬ ਸਰਕਾਰੀ ਸੂਤਰਾਂ ਨੇ ਇਹ ਪੁਸ਼ਟੀ ਕੀਤੀ ਕਿ ਰਮਨ ਅਰੋੜਾ ਨੂੰ ਵਿਜੀਲੈਂਸ ਦੇ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ।