ਵੱਡੀ ਖਬਰ: ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ SHO ਦੀ ਮੌਤ
ਮਾਨਸਾ –
ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ।
ਜਾਣਕਾਰੀ ਦੇ ਮੁਤਾਬਿਕ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰੀਬ ਤਿੰਨ ਸਾਲ ਪਹਿਲਾਂ ਬਦਮਾਸ਼ਾਂ ਦੇ ਵੱਲੋਂ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ।
ਹੁਣ ਜਾਣਕਾਰੀ ਇਹ ਹੈ ਕਿ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹ ਮੰਨੇ ਜਾਂਦੇ ਤਤਕਾਲੀ ਥਾਣਾ ਮੁਖੀ ਅੰਗਰੇਜ਼ ਸਿੰਘ ਦੀ ਬੀਤੀ ਰਾਤ ਮੌਤ ਹੋ ਗਈ ਹੈ।
ਦੱਸਣਾ ਬਣਦਾ ਹੈ ਕਿ ਇੰਸਪੈਕਟਰ ਅੰਗਰੇਜ਼ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸੀ ਅਤੇ ਉਹ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਗਵਾਹਾਂ ਵਿੱਚੋਂ ਇੱਕ ਸਨ।